ਰੂਪਨਗਰ, 20 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 65 ਸੈਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ ਤੇ ਕੇਸ ਪਾਜ਼ਟਿਵ ਹਨ।ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ ਗਿਣਿਆ ਗਿਆ ਹੈ।ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਕੁੱਲ 2 ਕੇਸ ਹੀ ਪਾਜ਼ਟਿਵ ਹਨ।ਇਨ੍ਹਾਂ ਦਾ ਇਲਾਜ਼ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਅਪੈ੍ਰਲ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਵੀ ਪਾਜ਼ਟਿਵ ਕੇਸ ਸਾਹਮਣੇ ਨਹੀਂ ਆਇਆ ਹੈ।ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 9500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ ਇੱਕ ਹਜ਼ਾਰ ਦੇ ਕਰੀਬ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ।ਜ਼ਿਲ੍ਹੇ ਵਿੱਚ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਵਿੱਚ 9 ਵੈਂਟੀਲੇਟਰ ਹਨ।ਇਸ ਤੋਂ ਇਲਾਵਾ 740 ਦੇ ਕਰੀਬ ਡਾਕਟਰ ਅਤੇ ਹੋਰ ਸਟਾਫ ਆਪਣੀਆਂ ਸੇਵਾਵਾਂ ਦੇ ਰਹੇ ਹਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …