Thursday, December 12, 2024

ਕੋਵਿਡ-19 – ਸੂਬੇ ਦੀਆਂ ਸਾਰੀਆਂ ਜੇਲਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ – ਬ੍ਰਹਮ ਮਹਿੰਦਰਾ

ਚੰਡੀਗੜ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ‘ਚ ਖੜ ਕੇ ਕੰਮ ਕਰ ਰਿਹਾ ਹੈ।Braham Mohindraਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀ) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
            ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਜੇਲਾਂ ਨੂੰ ਕੋਰੋਨਾਵਾਇਰਸ ਦੇ ਫੈਲਾਅ ਲਈ ਅਤਿ ਸੰਵੇਦਨਸ਼ੀਲ ਥਾਂ ਮੰਨਿਆ ਗਿਆ ਹੈ, ਕਿਉਂਕਿ ਕੈਦੀਆਂ ਨੂੰ ਇੱਕ ਦੂਜੇ ਦੇ ਨਾਲ ਲੱਗਦੀ ਬੰਦ ਜੇਲ ਵਿੱਚ ਰੱਖਿਆ ਜਾਂਦਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਿਆ ਹੈ।ਵਿਭਾਗ ਨੇ ਮਾਰਚ ਦੇ ਪਹਿਲੇ ਹਫ਼ਤੇ ਜੇਲਾਂ ਨੂੰ ਸੈਨੇਟਾਈਜ ਕਰਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ ਸਾਰੀਆਂ ਜੇਲਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ।ਉਨਾਂ ਕਿਹਾ ਕਿ ਇਹ ਕਾਰਜ਼ ਜੇਲ ਵਿਭਾਗ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।
              ਮੰਤਰੀ ਨੇ ਦੱਸਿਆ ਕਿ ਕੇਂਦਰੀ ਜੇਲ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਨਾਭਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਹੁਸ਼ਿਆਰਪੁਰ, ਰੋਪੜ ਅਤੇ ਸਬ ਜੇਲ ਪੱਟੀ ਆਦਿ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਮੇਂ-ਸਮੇਂ `ਤੇ ਜ਼ੇਲਾਂ `ਚ ਜਾ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …