Thursday, October 1, 2026

ਕੋਵਿਡ-19 ਦੀ ਜਾਂਚ ਲਈ ਭੇਜੇ 227 ਸੈਂਪਲ਼ਾਂ ਦੀ ਰਿਪੋਰਟ ਨੈਗੇਟਿਵ

ਫਰੀਦਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜ਼ਿਲੇ ਵਿੱਚ ਕੋਵਿਡ-19 ਦੀ ਜਾਗਰੂਕਤਾ ਤੇ ਰੋਕਥਾਮ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ Kumar Saurabh Dcਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਜ਼ਿਲਾ ਐਪੀਡਿਮੋਲਿਜਸਟ ਡਾ. ਵਿਕਰਮਜੀਤ, ਡਾ. ਅਨੀਤਾ, ਆਰ.ਆਰ.ਟੀ ਟੀਮਾਂ, ਮੈਡੀਕਲ, ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਬਰਾਂਚ ਬੜੀ ਮੁਸ਼ੱਕਤ ਨਾਲ ਕੰਮ ਕਰ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵਲੋਂ ਕੁੱਲ 230 ਸੈਂਪਲ ਭੇਜੇ ਗਏ ਸਨ।227 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਫਰੀਦਕੋਟ ਦੇ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਸੀ।ਜਿੰਨਾਂ ਵਿੱਚੋਂ 1 ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਜਦਕਿ 2 ਪਾਜ਼ਟਿਵ ਮਰੀਜ਼ ਜੇਰੇ ਇਲਾਜ ਹਨ ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਲਈ ਇਕਾਂਤਵਾਸ ਦਾ ਸਮਾਂ 28 ਦਿਨ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …