Friday, October 2, 2026

ਫ਼ਾਜਿਲਕਾ ਜ਼ਿਲ੍ਹਾ ਵਾਸੀਆਂ ਲਈ ਰਾਹਤ ਦੀ ਖਬਰ, 110 ਰਿਪੋਰਟਾਂ ਆਈਆਂ ਨੈਗੇਟਿਵ

8 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ – ਡਿਪਟੀ ਕਮਿਸ਼ਨਰ

ਫ਼ਾਜਿਲਕਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਾਜ਼ਿਲਕਾ ਜ਼ਿਲ੍ਹ੍ਹਾ ਵਾਸੀਆਂ ਲਈ ਰਾਹਤ ਦੀ ਖਬਰ ਹੈ ਕਿ ਜ਼ਿਲੇ੍ਹ ’ਚ ਹੁਣ ਤੱਕ ਜੋ 118 ਸੈਂਪਲ ਲਏ ਗਏ ਸਨ Arvind Pal Singh Sidhuਉਨ੍ਹਾਂ ਵਿਚੋਂ 110 ਦੀ ਰਿਪੋਰਟ ਨੈਗੇਟਿਵ ਆਈ ਹੈ, 8 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅਦਿੱਖ ਵਾਇਰਸ ਤੋਂ ਘਬਰਾਉਣ ਦੀ ਨਹੀਂ, ਸਗੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।ਲੋਕ ਆਪਣੇ ਘਰਾਂ ਅੰਦਰ ਰਹਿ ਕੇ ਇਸ ਮਹਾਂਮਾਰੀ ਖਿਲਾਫ ਜੰਗ ਜਾਰੀ ਰੱਖਣ ਤੇ ਸਰਕਾਰ ਵਲੋਂ ਜਾਰੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਦੁਹਰਾਇਆ ਕਿ ਜ਼ਿਲ੍ਹੇ ਵਿਚ ਕਰਫਿਊ ਵਿਚ ਫਿਲਹਾਲ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …