Thursday, October 29, 2026

ਬਠਿੰਡਾ ਜ਼ਿਲੇ ਦੀਆਂ 14 ਹੋਰ ਟੈਸਟ ਰਿਪੋਰਟਾਂ ਆਈਆਂ ਨੈਗੇਟਿਵ, 3 ਬਕਾਇਆ – ਡੀ.ਸੀ

ਬਠਿੰਡਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਤੋਂ ਕਰੋਨਾ ਵਾਇਰਸ ਦੀ ਪੜਤਾਲ ਲਈ ਭੇਜੇ ਸੈਂਪਲਾਂ ਵਿਚੋਂ 14 ਦੀ ਰਿਪੋਟ ਨੈਗੇਟਿਵ ਪ੍ਰਾਪਤ ਹੋਈ Corona fightsਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਤੋਂ ਹੁਣ ਤੱਕ 130 ਨਮੂਨਿਆਂ ਦੀ ਰਿਪੋਰਟ ਨੈਗੇਟਿਗ ਆ ਚੁੱਕੀ ਹੈ।ਇਸ ਤੋਂ ਬਿਨਾਂ ਐਤਵਾਰ ਨੂੰ ਲਏ ਗਏ 3 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਨੇ ਮੁੜ ਦੁਹਰਾਇਆ ਕਿ ਬਠਿੰਡਾ ਜ਼ਿਲੇ ਵਿਚ ਕਰਫਿਊ ਵਿਚ ਫਿਲਹਾਲ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।
                 ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਕਿਹਾ ਕਿ ਕੋਵਿਡ 19 ਬਿਮਾਰੀ ਆਪਸੀ ਮੇਲਜੋਲ ਨਾਲ ਫੈਲਦੀ ਹੈ ਇਸ ਲਈ ਸਮਾਜਿਕ ਦੂਰੀ ਬਣਾਈ ਰੱਖੋ ਅਤੇ ਆਪਣੇ ਹੱਥ ਵਾਰ-ਵਾਰ ਸਾਬਣ ਨਾਲ ਧੋਵੋ, ਇਕ ਦੂਜੇ ਤੋਂ ਘੱਟੋ-ਘੱਟ 2 ਮੀਟਰ ਦੂਰ ਰਹੋ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …