Saturday, November 14, 2026

ਪੰਜਾਬ ਲੋਕ ਸੰਪਰਕ ਵਿਭਾਗ ਨੇ ਕੋਵਿਡ-19 ਬਾਰੇ `ਵੱਟਸਐਪ ਬੋਟ` ਤੇ ਫੇਸਬੁਕ ਚੈਟ ਬੋਟ` ਕੀਤੀ ਲਾਂਚ

ਚੰਡੀਗੜ, 21 ਅਪਰੈਲ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਤਰਾਂ ਦੀ ਜਾਣਕਾਰੀ ਪਹੁੰਚਾਣ ਲਈ ਇਕ Covid 19ਨਿਵੇਕਲਾ ਉਪਰਾਲਾ ਕਰਦਿਆਂ ਫੇਸਬੁੱਕ ਦੇ ਸਹਿਯੋਗ ਨਾਲ `ਵੱਟਸਐਪ ਬੋਟ` ਤੇ ਫੇਸਬੁੱਕ ਉਤੇ `ਚੈਟ ਬੋਟ` ਦੀ ਸ਼ੁਰੂਆਤ ਕੀਤੀ ਹੈ।ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਜ਼ਰੀਏ ਕੋਈ ਵੀ ਨਾਗਰਿਕ ਕੋਵਿਡ-19 ਬਾਰੇ ਆਪਣੀ ਇੱਛਾ ਅਨੁਸਾਰ ਕੋਈ ਵੀ ਜਾਣਕਾਰੀ ਲੈ ਸਕਦਾ ਹੈ।
ਸਰਕਾਰੀ ਬੁਲਾਰੇ ਨੇ `ਵੱਟਸਐਪ ਬੋਟ` ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਫਾਇਦਾ ਉਠਾਉਣ ਲਈ ਨਾਗਰਿਕ ਨੂੰ ਆਪਣੇ ਫੋਨ `ਤੇ ਪੰਜਾਬ ਕੋਵਿਡ ਹੈਲਪਲਾਈਨ ਨੰਬਰ (73801-73801) ਸੇਵ ਕਰਨਾ ਹੋਵੇਗਾ। ਇਸ ਤੋਂ ਬਾਅਦ ਫੇਰ ਵੱਟਸਐਪ ਵਿੱਚ ਜਾ ਕੇ ਇਸੇ ਨੰਬਰ `ਤੇ ਹੀ `ਹਾਏ` ਲਿਖ ਕੇ ਭੇਜਣਾ ਹੋਵੇਗ।ਉਸ ਤੋਂ ਬਾਅਦ ਜੋ ਆਪਸ਼ਨ ਦਿਖਾਈ ਜਾਵੇਗੀ।ਇਸ ਨੂੰ ਧਿਆਨ ਨਾਲ ਪੜਦਿਆਂ ਭਾਸ਼ਾ ਬਦਲਣ ਲਈ 5 ਨੰਬਰ ਦੱਬ ਕੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿੱਚੋਂ ਕੋਈ ਇਕ ਭਾਸ਼ਾ ਚੁਣਨੀ ਹੋਵੇਗੀ।ਇਸ ਤੋਂ ਬਾਅਦ ਇਸੇ ਤਰਾਂ ਆਪਣੇ ਸਵਾਲ ਦੇ ਨਾਲ ਰਲਦਾ ਮਿਲਦਾ ਆਪਸ਼ਨ ਚੁਣ ਕੇ ਜਵਾਬ ਹਾਸਲ ਕੀਤਾ ਜਾ ਸਕਦਾ ਹੈ।ਵਾਪਸ ਮੁੱਖ ਸਕਰੀਨ ਉਤੇ ਆਉਣ ਲਈ ਜ਼ੀਰੋ ਦੱਬਣੀ ਪਵੇਗੀ।
             ਇਸੇ ਤਰਾਂ `ਫੇਸਬੁੱਕ ਚੈਟ ਬੋਟ` ਰਾਹੀਂ ਵੀ ਤੁਸੀ ਕੋਵਿਡ-19 ਬਾਰੇ ਜਾਣਕਾਰੀ ਹਾਸਲ ਕਰਨ ਲਈ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਫੇਸਬੁੱਕ `ਤੇ ਪੰਜਾਬ ਸਰਕਾਰ ਦਾ ਪੇਜ਼ ਖੋਲ ਕੇ ਉਸ ਨੂੰ ਲਾਈਕ ਕਰਨਾ ਪਵੇਗਾ।ਜਿਸ ਨਾਲ ਹਰ ਤਰਾਂ ਦੀ ਨੋਟੀਫਿਕੇਸ਼ਨ ਹਾਸਲ ਕੀਤੀ ਜਾ ਸਕੇਗੀ।ਇਸ ਤੋਂ ਬਾਅਦ ਫੇਰ ਸੈਂਡ ਮੈਸੇਜ ਬਟਨ `ਤੇ ਕਲਿੱਕ ਕਰ ਕੇ ਸਿੱਧਾ ਮੈਸੈਂਜਰ ਉਤੇ ਪਹੁੰਚ ਜਾਵੋਗੇ।ਆਪਸ਼ਨਾਂ ਨੂੰ ਧਿਆਨ ਨਾਲ ਦੇਖ ਕੇ ਆਪਣੀ ਪਸੰਦ ਦੀ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿਚੋਂ ਕੋਈ ਇਕ ਭਾਸ਼ਾ ਚੁਣਨੀ ਹੋਵੇਗਗੀ।ਕੋਵਿਡ-19 ਸਬੰਧੀ ਜਾਣਕਾਰੀ ਲਈ ਉਥੇ ਦਿੱਤੀ ਆਪਸ਼ਨ ਕੋਵਿਡ-19 ਇਨਫੋ ਕਲਿੱਕ ਕਰਨੀ ਪਵੇਗੀ।ਜੇਕਰ ਆਪਣੀ ਜ਼ਰੂਰਤ ਦੇ ਸਮਾਨ ਦੀਆਂ ਦੁਕਾਨਾਂ ਬਾਰੇ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਜ਼ਰੂਰੀ ਦੁਕਾਨਾਂ ਆਪਸ਼ਨ `ਤੇ ਕਲਿੱਕ ਕਰਨਾ ਹੋਵੇਗਾ।ਕੋਵਿਡ-19 ਨਾਲ ਸਬੰਧਤ ਕੁੱਲ 21 ਆਪਸ਼ਨਾਂ ਹਨ।
                  ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਜੇ ਇਕ ਤੋਂ ਵੱਧ ਸਵਾਲਾਂ ਦੇ ਜਵਾਬ ਚਾਹੁੰਦੇ ਹੋ ਜ਼ਿਆਦਾ ਜਾਣਕਾਰੀ ਚਾਹੁੰਦੇ ਹੋ ਤਾਂ ਵਾਪਸ ਜਾਣ ਵਾਲਾ (ਗੋ ਬੈਕ) ਬਟਨ ਦਬਨਾ ਪਵੇਗਾ।ਫੇਰ ਆਪਣੀ ਇੱਛਾ ਦੀ ਆਪਸ਼ਨ ਚੁਣਨੀ ਹੋਵੇਗੀ।ਜੇ ਪਸੰਦ ਦੀ ਕੋਈ ਆਪਸ਼ਨ ਨਹੀਂ ਮਿਲਦੀ ਤਾਂ ਮੋਰ ਆਪਸ਼ਨ ਉਤੇ ਕਲਿੱਕ ਕਰਨਾ ਪਵੇਗਾ।ਜੇ ਇਸ ਵਿੱਚ ਸਬੰਧਤ ਜ਼ਿਲਾ ਨਹੀਂ ਲੱਭ ਰਿਹਾ ਹੋਵੇ ਤਾਂ ਮੋਰ ਆਪਸ਼ਨ ਉਤੇ ਕਲਿੱਕ ਕਰ ਕੇ ਸਬੰਧਤ ਜ਼ਿਲੇ ਦੇ ਨਾਮ ਕਲਿੱਕ ਕਰਨਾ ਪਵੇਗਾ।ਫੇਰ ਸਬੰਧਤ ਜ਼ਿਲੇ ਦੇ ਸਾਰੇ ਜ਼ਰੂਰੀ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੀ ਸੂਚੀ ਡਾਊਨਲੋਡ ਕੀਤੀ ਜਾ ਸਕੇਗੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …