ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਅੱਜ ਦਾ ਦਿਨ ਸਾਰੇ ਸੰਸਾਰ ਵਿਚ ਵਿਸ਼ਵ ਦ੍ਰਿਸ਼ਟੀ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਇਸੇ ਸਬੰਧੀ ਸਿਵਲ ਸਰਜਨ ਡਾ: ਨਰਿੰਦਰ ਦੇ ਦਿਸ਼ਾ ਨਿਰਦੇਸ਼ਾਂ ਤੇ। ਡਾ: ਬਲਵਿੰਦਰ ਸਿੰਘ ਐਸ. ਐਮ. ਓ. ਦੀ ਅਗਵਾਈ ਵਿਚ ਬਲਾਕ ਦੋਦਾ ਦੇ ਅਧੀਨ ਪੈਂਦੇ ਪਿੰਡਾਂ ਵਿਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸਹਾਇਤਾ ਨਾਲ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਬਾਰੇ ਬੀ. ਈ. ਈ. ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ 10 ਅਕਤੂਬਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਵਿਖੇ ਅੱਖਾਂ ਦਾ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਚੈੱਕਅੱਪ ਅਤੇ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਵੀ ਕੀਤੇ ਜਾਣਗੇ। ਇਸ ਸਬੰਧ ਵਿਚ ਬਲਾਕ ਦੋਦਾ ਦੇ ਵੱਖ-ਵੱਖ ਪਿੰਡਾਂ ਵਿਚ ਓਪਥਾਲਮਿਕ ਅਫ਼ਸਰ ਤਰਸੇਮ ਗਰਗ ਦੁਆਰਾ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਤਰਸੇਮ ਗਰਗ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਦੀ ਅਪੀਲ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …