ਬਟਾਲਾ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੂਨੀਆਂ ਭਰ ਵਿਚ ਫੈਲੇ ਹੋਏ ਘਾਤਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਨੇ ਕਣਕ ਦੀ
ਵਾਢੀ ਅਤੇ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਲਈ ਕੁੱਝ ਅਹਿਤਿਆਤੀ ਕਦਮ ਚੁੱਕੇ ਗਏ ਹਨ।ਜਿਨ੍ਹਾਂ ਦੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ।
ਇਹ ਪ੍ਰਗਟਾਵਾ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਰਜਿੰਦਰ ਸਿੰਘ ਸਰੂਪਵਾਲੀ, ਵਾਈਸ ਚੇਅਰਮੈਨ ਅਜਮੇਰਪਾਲ ਸਿੰਘ ਚਾਹਲ, ਡੀ.ਐਫ.ਐਸ.ਸੀ. ਹਿੰਮਾਂਸ਼ੂੰ ਕੱਕੜ, ਡੀ.ਐਫ.ਐਸ.ਓ ਮੈਡਮ ਸੰਯੋਗਤਾ, ਸਕੱਤਰ ਮਾਰਕਿਟ ਕਮੇਟੀ ਬਿਕਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ ਲਈ ਮੰਡੀ ਬੋਰਡ ਵਲੋਂ ਆੜ੍ਹਤੀਆਂ ਦੇ ਰਾਹੀਂ ਹੋਲੋਡਰਾਮ ਵਾਲੀ ਪਰਚੀ ਦਿੱਤੀ ਜਾ ਰਹੀ ਹੈ ਅਤੇ ਮੰਡੀ ਵਿੱਚ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ, ਮੰਡੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ‘ਤੇ ਇਕੱਠ ਨਾ ਕੀਤਾ ਜਾਵੇ, ਦੁਕਾਨਦਾਰ ਵੀ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਸਾਰੇ ਵਿਅਕਤੀ ਖਾਣ-ਪੀਣ ਲਈ ਆਪਣੇ ਆਪਣੇ ਬਰਤਨ ਹੀ ਵਰਤਣ, ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖਾਰ ਆਦਿ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾਣਾ ਚਾਹੀਦਾ ਹੈ।
ਉਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਮੰਡੀ ਵਿੱਚ ਲੈ ਕੇ ਆਉਣ।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦਾ ਪੂਰਾ ਭਾਅ ਮਿਲੇਗਾ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮਨਬੀਰ ਸਿੰਘ ਰੰਧਾਵਾ, ਸਤਨਾਮ ਸਿੰਘ, ਮਾਸਟਰ ਬਲਜੀਤ ਸਿੰਘ, ਕਾਮਰੇਡ ਦਵਿਦਰ ਸਿੰਘ, ਬੂਟਾ ਸਿੰਘ ਸਰਪੰਚ ਘੋਗਾ, ਰਿਪੀ ਬਾਜਵਾ, ਕੰਵਲਜੀਤ ਸਿੰਘ ਸ਼ਾਹ, ਹਰਜਿੰਦਰ ਸਿੰਘ ਹਰੂਵਾਲ, ਸਿਮਰਜੀਤ ਸਿੰਘ ਪਨੂੰ, ਰਾਜਬੀਰ ਸਿੰਘ ਪੰਨੂੰ, ਨਰਿੰਦਰ ਸਿੰਘ ਪੱਡਾ, ਦਿਲਬਾਗ ਸਿੰਘ ਬੋਪਾਰਾਏ, ਅਮਰੀਕ ਸਿੰਘ ਬਾਲੇਵਾਲ ਵੀ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media