ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਕਾਲਮਨਵੀਸ ਤੇ ਪੰਜਾਬੀ ਟ੍ਰਿਬਿਊਨ ਦੇ ਉਘੇ ਪੱਤਰਕਾਰ ਦਵਿੰਦਰ ਪਾਲ ਨਾਲ
ਚੰਡੀਗੜ੍ਹ ਪੁਲਿਸ ਦੇ ਇਕ ਠਾਣੇਦਾਰ ਵਲੋਂ ਨਜਾਇਜ਼ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਥਾਣੇ ਲਿਜਾ ਕੇ ਜਲੀਲ ਕਰਨ ਦਾ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਨੇ ਲੋਕਤੰਤਰ ਦਾ ਘਾਣ ਦੱਸਦਿਆਂ ਇਸ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ।ਥਾਣੇਦਾਰ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਬਲਬੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਪਰਵਿੰਦਰ ਉਭਾਵਾਲ, ਭਾਰਤੀ ਕਿਸਾਨ ਯੂਨੀਅਨ ਦੇ ਜਸਵਿੰਦਰ ਸੋਮਾ, ਰਣਜੀਤ ਸਿੰਘ, ਦੇਸ਼ ਭਗਤ ਯਾਦਗਾਰ ਦੇ ਸੁਖਪਾਲ ਸਿੰਘ, ਲਖਵੀਰ ਲੱਖੀ, ਭਗਤ ਸਿੰਘ ਲਾਇਬਰੇਰੀ ਕਮੇਟੀ ਦੇ ਅਨਿੱਲ ਬੱਗਾ, ਕਮਲਜੀਤ ਵਿੱਕੀ ਅਤੇ ਭੁਪਿੰਦਰ ਲੌਂਗੋਵਾਲ ਆਦਿ ਆਗੂਆਂ ਨੇ ਕਿਹਾ ਜੇਕਰ ਲੋਕਤੰਤਰ ਦੇ ਵੱਡੇ ਥੰਮ ਦੇ ਇਕ ਸੀਨੀਅਰ ਪੱਤਰਕਾਰ ਨਾਲ ਸੂਬੇ ਦੀ ਰਾਜਧਾਨੀ ਵਿੱਚ ਇਸ ਤਰ੍ਹਾਂ ਦਾ ਵਰਤਾਓ ਕੀਤਾ ਗਿਆ ਹੈ ਤਾਂ ਆਮ ਲੋਕਾਂ ਨਾਲ ਵਧੀਕੀਆਂ ਦਾ ਅੰਦਾਜ਼ਾ ਸਹਿਜ਼ੇ ਹੀ ਲਗਾਇਆ ਜਾ ਸਕਦਾ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media