ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਵੱਖ
-ਵੱਖ ਕੋਨਿਆਂ ‘ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪੁਹੰਚਾਏ ਜਾਣ, ਸਾਰੇ ਜਰ੍ਰਰਤਮੰਦ ਗਰੀਬ ਪਰਿਵਾਰਾਂ ਨੂੰ ਤਿੰਨ ਮਹੀਨੇ ਦਾ ਮੁਫਤ ਰਾਸ਼ਨ ਦੇਣ ਅਤੇ ਸੂਰਤ, ਬਾਂਦਰਾ ਸਮੇਤ ਕਿਰਤੀ ਲੋਕਾਂ ‘ਤੇ ਹੋਏ ਪੁਲਿਸ ਜ਼ਬਰ ਦੇ ਵਿਰੋਧ ‘ਚ ਆਲ ਇੰਡੀਆ ਪ੍ਰੋਗਰੈਸਿਵ ਵੂਮੈਨ ਐਸੋਸੀਏਸ਼ਨ (ਏਪਵਾ) ਦੀ ਕੇਂਦਰੀ ਕਮੇਟੀ ਮੈਂਬਰ ਨਰਿੰਦਰ ਕੌਰ ਬੁਰਜ ਹਮੀਰਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਦੀ ਅਰਵਿੰਦ ਭੱਟੀ ਤੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਡਵੀਜ਼ਨ ਸਕੱਤਰ ਬਲਵਿੰਦਰ ਕੌਰ ਖਾਰਾ ਨੇ ਦੇਸ਼ ਵਿਆਪੀ ਸੱਦੇ ਤਹਿਤ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਉਨ੍ਹਾਂ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਦੋਂ ਖਾਂਦੇ ਪੀਂਦੇ ਲੋਕਾਂ ਨੂੰ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਬੱਸਾਂ ਭੇਜ ਉਨ੍ਹਾਂ ਦੇ ਘਰ ਪੁਹੰਚਾਏ ਜਾਣ ਦਾ ਇੰਤਜ਼ਾਮ ਕਰ ਸਕਦੀ ਹੈ ਤਾਂ ਫਿਰ ਕਿਰਤੀ ਕਾਮੇ ਲੋਕਾਂ ਨੂੰ ਕਿਉਂ ਭੁੱਖ ਨਾਲ ਰਸਤਿਆਂ ‘ਚ ਮਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਸਾਰੇ ਮਜ਼ਦੂਰਾਂ ਦੇ ਖਾਤਿਆਂ ‘ਚ 10-10 ਹਜ਼ਾਰ ਰੁਪਏ ਤੁਰੰਤ ਪੁਹੰਚਦੇ ਕਰਨ, ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਲਈ ਘਰ-ਘਰ ਕਿਤਾਬਾਂ ਤੇ ਸ਼ੈਸਨ 2019-20 ਦਾ ਵਜੀਫਾ ਵੀ ਤੁਰੰਤ ਭੇਜੇ ਜਾਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬੱਚਿਆਂ ਦੇ ਮਾਪਿਆਂ ਕੋਲ ਸਮਾਰਟ ਫੋਨ ਨਹੀਂ ਤੇ ਰਾਸ਼ਨ ਨੂੰ ਤਰਸ ਰਹੇ ਲੋਕਾਂ ਲਈ ਨੈਟ ਪੈਕ ਪਵਾਉਣਾ ਵੀ ਦੂਰ ਦੀ ਕੌਡੀ ਸਾਬਿਤ ਹੋ ਰਿਹਾ ਹੈ।ਸੋ ਵਿਦਿਆਰਥੀਆਂ ਲਈ ਘਰ ਘਰ ਕਿਤਾਬਾਂ ਭੇਜੇ ਜਾਣ ਦਾ ਇੰਤਜ਼ਾਮ ਬਿਨਾਂ ਕਿਸੇ ਦੇਰੀ ਤੋਂ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਉਘੇ ਪੱਤਰਕਾਰ ਦਵਿੰਦਰਪਾਲ ਸਿੰਘ ਭੁੱਲਰ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀਆਂ ‘ਤੇ ਤੁਰੰਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।ਉਨਾਂ ਨੇ ਪਵਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਤੇ ਮੋਹਨ ਲਾਲ ਪੁੱਤਰ ਹੰਸ ਰਾਜ ਦੋਵੇਂ ਵਾਸੀ ਮਾਨਸਾ ਜੋ ਕਿ ਲਾਕਡਾਊਨ ਕਾਰਨ ਉਸਮਨਾਬਾਦ (ਮਹਾਂਰਾਸ਼ਟਰ) ‘ਚ ਫਸੇ ਹੋਏ ਹਨ, ਉਨ੍ਹਾਂ ਨੂੰ ਘਰ ਲਿਆਉਣ ਲਈ ਵੀ ਪੰਜਾਬ ਸਰਕਾਰ ਨੂੰ ਅਪੀਲ਼ ਕੀਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media