ਕਪੂਰਥਲਾ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਜੀਅ-ਜਾਨ ਨਾਲ ਆਪਣੀ ਡਿੳੂਟੀ ਨਿਭਾਅ ਰਹੇ
ਪੁਲਿਸ ਜਵਾਨਾਂ ਦਾ ਹੌਸਲਾ ਵਧਾਉਣ ਲਈ ਸੀ.ਆਰ.ਪੀ.ਐਫ ਦੇ ਉਚ ਅਧਿਕਾਰੀ ਵੀ ਅੱਗੇ ਆਏ ਹਨ।ਇਸ ਤਹਿਤ ਸੀ.ਆਰ.ਪੀ.ਐਫ 245 ਬਟਾਲੀਅਨ ਦੇ ਕਮਾਂਡੈਂਟ ਦਇਆਨਿਧੀ ਤਾਂਤੀ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਪੁਲਿਸ ਨਾਕਿਆਂ ’ਤੇ ਤਾਇਨਾਤ ਪੁਲਿਸ ਜਵਾਨਾਂ ਨੂੰ ਗੁਲਾਬ ਦੇ ਫੁੱਲ, ਟਾਫੀਆਂ, ਸੈਨੀਟਾਈਜ਼ਰ, ਐਨ-95 ਮਾਸਕ ਆਦਿ ਭੇਟ ਕੀਤੇ ਗਏ।ਕਮਾਂਡੈਂਟ ਦਇਆਨਿਧੀ ਤਾਂਤੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਕਰਤਾਰਪੁਰ ਦੇ ਪੁਲਿਸ ਨਾਕਿਆਂ ’ਤੇ ਵੀ ਪੁਲਿਸ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਉਨ੍ਹਾਂ ਨਾਲ ਸੈਕਿੰਡ ਇੰਨ ਕਮਾਂਡ ਰਾਜੇਸ਼ ਕੁਮਾਰ ਸ਼ਰਮਾ, ਡਿਪਟੀ ਕਮਾਂਡੈਂਟ ਰਾਕੇਸ਼ ਕੁਮਾਰ, ਮੈਡੀਕਲ ਅਫ਼ਸਰ ਪ੍ਰਦੀਪ ਕੁਮਾਰ ਤੇ ਹੋਰ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਸੀ.ਆਰ.ਪੀ.ਐਫ ਵੱਲੋਂ ਬੀਤੇ ਦਿਨੀਂ ਤਹਿਸੀਲਦਾਰ ਕਪੂਰਥਲਾ ਮਨਬੀਰ ਸਿੰਘ ਢਿੱਲੋਂ ਨੂੰ ਨਾਲ ਲੈ ਕੇ ਕਪੂਰਥਲਾ ਸ਼ਹਿਰ ਅਤੇ ਪਿੰਡਾਂ ਵਿਚ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media