Sunday, September 20, 2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਨੇ ਸਿਹਤ ਵਿਭਾਗ ਨੂੰ ਸੌਂਪੀਆਂ ਪੀ.ਪੀ.ਈ ਕਿੱਟਾਂ ਤੇ ਹੋਰ ਸਾਮਾਨ

ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ PPNJ2104202007ਓੁਬਰਾਏ ਵੱਲੋਂ ਕੋਵਿਡ-19 (ਕਰੋਨਾ ਵਾਇਰਸ) ਦੀ ਮਹਾਮਾਰੀ ਦੀ ਲਪੇਟ ਵਿੱਚ ਆਏ ਮਰੀਸ਼ਾਂ ਅਤੇ ਸ਼ੱਕੀ ਵਿਅਕਤੀਆਂ ਦੇ ਇਲਾਜ਼ ਅਤੇ ਜਾਂਚ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਲਈ ਸਮੱੂਚੇ ਜਿਲ੍ਹੇ ਪ੍ਰਸਾਸਨ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ 3 ਪਰਤੀ ਵਾਲੇ ਮਾਸਕ ਦਿੱਤੇ ਗਏ।ਜਿਸ ਅਧੀਨ ਅੱਜ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਦਿੱਤੇ ਉਪਰੋਕਤ ਸਮਾਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਮਿੰਦਰ ਸਿੰਘ ਵੱਲੋਂ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੂੰ ਭੇਂਟ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਰਾਕੇਸ ਸਰਪਾਲ, ਜਤਿੰਦਰ ਸ਼ਰਮਾ ਪੀ.ਏ ਟੂ ਡੀ.ਸੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …