Sunday, September 20, 2026

ਕੋਰੋਨਾ ਨੂੰ ਹਰਾਉਣ ਵਾਲੇ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਸੋਨੀ ਨੇ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ PPNJ2104202008ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
               ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਛੁੱਟੀ ਮਿਲਣ ਉਤੇ ਬਲਬੀਰ ਸਿੰਘ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਸੁਜਾਤਾ ਸ਼ਰਮਾ ਨੇ ਦੱਸਿਆ ਕਿ 1 ਅਪ੍ਰੈਲ ਨੂੰ ਬਲਬੀਰ ਸਿੰਘ ਨੂੰ ਇੰਨਾਂ ਦੀ ਰਿਪੋਰਟ ਪਾਜ਼ਟਿਵ ਆਉਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਇਥੇ ਡਾਕਟਰਾਂ ਨੇ ਲਗਾਤਾਰ ਉਨਾਂ ਦਾ ਇਲਾਜ ਕੀਤਾ।ਹੁਣ 18 ਅਤੇ 19 ਅਪ੍ਰੈਲ ਨੂੰ ਇੰਨਾਂ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
                    ਬਲਬੀਰ ਸਿੰਘ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਅਤੇ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਵਰਗੇ ਲੱਛਣ ਮਹਿਸੂਸ ਹੋਣ ਤਾਂ ਘਬਰਾਉਣ ਨਾ ਸਗੋਂ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਸੰਪਰਕ ਕਰਨ, ਜਿਥੇ ਕਿ ਬਿਮਾਰੀ ਦਾ ਇਲਾਜ ਬਿਨਾਂ ਕਿਸੇ ਖਰਚ ਦੇ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਇਸ ਸਮੇਂ ਸੁਪਰਡੈਂਟ ਰਮਨ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …