ਫਿਰੋਜ਼ਪੁਰ 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਜ਼ੇਰੇ
ਇਲਾਜ ਕੋਰੋਨਾ ਪਾਜ਼ਟਿਵ ਪੰਜਾਬ ਪੁਲਿਸ ਦੇ ਜਵਾਨ ਨਾਲ ਵੀਡੀਓ ਕਾਲ ਦੇ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਹਾਲਚਾਲ ਪੁੱਛਿਆ।ਉਨ੍ਹਾਂ ਮਰੀਜ਼ ਦੇ ਹੋ ਰਹੇ ਇਲਾਜ, ਉਸ ਨੂੰ ਸਿਵਲ ਹਸਪਤਾਲ ਵਿਚ ਡਾਕਟਰੀ ਮਦਦ ਅਤੇ ਉਸ ਦੀ ਰੋਜ਼ਾਨਾ ਹੋ ਰਹੇ ਸੁਧਾਰ ਬਾਰੇ ਜਾਣਕਾਰੀ ਲਈ।ਰਾਣਾ ਸੋਢੀ ਨੇ ਮਰੀਜ਼ ਨੂੰ ਕਿਹਾ ਕਿ ਉਸ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ।ਕੈਬਨਿਟ ਮੰਤਰੀ ਨੇ ਮਰੀਜ਼ ਨੂੰ ਆਖਿਆ ਕਿ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ 34 ਲੋਕਾਂ ਦੇ ਕੋਰੋਨਾ ਰਿਪੋਰਟਾਂ ਦੇ ਟੈਸਟ ਨੈਗੇਟਿਵ ਆਏ ਹਨ, ਜਿਸ ਨਾਲ ਹੁਣ ਸਾਰੇ ਸੁਰੱਖਿਅਤ ਹਨ।
ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਦੇ ਜਵਾਨ ਪਰਮਜੋਤ ਸਿੰਘ ਦੀ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕਰਦੇ ਹਨ ਅਤੇ ਉਹ ਕਿਸੀ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨੂੰ ਬੇਝਿਜਕ ਫ਼ੋਨ ਕਰ ਸਕਦੇ ਹਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media