Friday, September 18, 2026

ਗਿਆਨ ਸਾਗਰ ਇੰਸਟੀਚਿਊਟ ਤੋਂ 8 ਮਰੀਜ਼ ਸਿਹਤਯਾਬ ਹੋਣ ‘ਤੇ ਘਰ ਭੇਜੇ – ਬਲਬੀਰ ਸਿੰਘ ਸਿੱਧੂ

ਆਈਸੋਲੇਸ਼ਨ ਕੇਂਦਰਾਂ ‘ਚ 184 ਮਰੀਜ਼ ਦਾਖਲ ਤੇ 51 ਮਰੀਜ਼ ਸਿਹਤਯਾਬ ਹੋਏ

ਚੰਡੀਗੜ, ਅਪ੍ਰੈਲ 21 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ Balbis S Sidhuਰਹੀਆਂ ਹਨ।ਜਿਸ ਤਹਿਤ ਕੇਵਲ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਵਿਚ ਹੀ 500 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਗਿਆ ਹੈ।ਅੱਜ ਇਥੋਂ 8 ਮਰੀਜ਼ਾਂ ਨੂੰ ਸਿਹਤਯਾਬ ਕਰਕੇ ਛੁੱਟੀ ਦਿੱਤੀ ਗਈ ਹੈ।ਜਦਕਿ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਸਮੇਤ ਵੱਖ-ਵੱਖ ਕੇਂਦਰਾਂ ਵਿਚੋਂ 13 ਮਰੀਜ਼ਾਂ ਨੂੰ ਤੰਦਰੁਸਤ ਜੀਵਨ ਦੀਆਂ ਸ਼ੁੱਭਕਾਮਨਾਵਾਂ ਦੇ ਕੇ ਘਰ ਭੇਜਿਆ ਗਿਆ ਹੈ।
             ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਿਆਨ ਸਾਗਰ ਇੰਸਟੀਚਿਊਟ ਸਮੇਤ ਸੂਬੇ ਦੇ ਹੋਰ ਆਈਸੋਲੇਸ਼ਨ ਕੇਂਦਰਾਂ ਵਿਚੋਂ ਹੁਣ ਤੱਕ 51 ਮਰੀਜਾਂ ਨੂੰ ਸਿਹਤਯਾਬ ਕਰਕੇ ਘਰ ਭੇਜਿਆ ਗਿਆ ਹੈ ਜਦਕਿ 184 ਕੋਰੋਨਾ ਦੇ ਮਰੀਜ਼ਾਂ ਨੂੰ ਵੱਖ-ਵੱਖ ਸਰਕਾਰੀ ਕੇਂਦਰਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਇਹ ਖੁਸ਼ੀ ਵਾਲੀ ਖਬਰ ਹੈ ਕਿ ਇਸ ਸਮੇਂ ਸੂਬੇ ਵਿਚ ਸਾਰੇ ਦਾਖ਼ਲ ਮਰੀਜ਼ਾਂ ਦੀ ਸਥਿਤੀ ਸਥਿਰ ਹੈ। ਉਨਾਂ ਦੱਸਿਆ ਕਿ ਸੂਬੇ ਵਿਚ ਸਿਰਫ 1 ਮਰੀਜ਼ ਨੂੰ ਆਕਸੀਜਨ ਸਪੋਰਟ ਅਤੇ 1 ਮਰੀਜ਼ ਜਿਸ ਦੀ ਸਥਿਤੀ ਗੰੰਭੀਰ ਹੈ ਨੂੰ ਵੈਂਟੀਲੇਟਰ `ਤੇ ਅਧੀਨ ਰੱਖਿਆ ਗਿਆ ਹੈ।
               ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 500 ਬਿਸਤਰਿਆਂ ਵਾਲੇ ਇਸ ਕੇਂਦਰ ਵਿਚ ਜ਼ਿਲਾ ਮੋਹਾਲੀ, ਫ਼ਤਹਿਗੜ ਸਾਹਿਬ ਅਤੇ ਰੋਪੜ ਨਾਲ ਸਬੰਧਤ ਕਰੋਨਾ ਪਾਜ਼ਟਿਵ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਂਦਾ ਹੈ।ਇਸ ਸਮੇਂ ਇਸ ਸੰਸਥਾ ਵਿੱਚ 43 ਮਰੀਜ਼ ਦਾਖ਼ਲ ਹਨ ਜੋ ਕਿ ਕਰੋਨਾ ਪਾਜ਼ੇਟਿਵ ਹਨ। ਇਨਾਂ ਦਾ ਇਲਾਜ ਸਿਹਤ ਵਿਭਾਗ ਤੇ ਮੈਡੀਕਲ ਕਾਲਜ ਦੇ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।
                 ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਆਈਸੋਲੇਸ਼ਨ ਕੇਂਦਰਾਂ ਵਿੱਚ ਮੈਡੀਸਨ, ਐਨਐਸਥੀਜ਼ੀਆ, ਰੇਡੀਓਲੋਜੀ, ਮਾਈਕ੍ਰੋਲੋਜੀ ਅਤੇ ਈ.ਐਨ.ਟੀ ਦੇ ਮਾਹਿਰ ਡਾਕਟਰ ਮੌਜੂਦ ਹਨ।ਇਨਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਪਣੇ ਡਾਕਟਰਾਂ ਅਤੇ ਪੈਰਾ-ਮੈਡੀਕਲ ਦੀ ਆਰਜ਼ੀ ਤੈਨਾਤੀ ਵੀ ਕੀਤੀ ਗਈ ਹੈ।ਕੋਵਿਡ-19 ਦੀ ਬਿਮਾਰੀ ਦੇ ਨਿਯਮਾਂ ਮੁਤਾਬਕ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੀਆਂ ਟੀਮਾਂ ਸਮੇਂ-ਸਮੇਂ ਸਿਰ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਦੀਆਂ ਹਨ। ਜਿਨਾਂ ਦੀ ਰਿਪੋਰਟ ਪੀ.ਜੀ.ਆਈ. ਚੰਡੀਗੜ, ਫਰੀਦਕੌਟ, ਪਟਿਆਲਾ ਤੇ ਅਮ੍ਰਿੰਤਸਰ ਮੈਡੀਕਲ ਕਾਲਜ ਵਿੱਚ ਚੈੱਕ ਕਰਵਾਉਣ ਲਈ ਭੇਜੀ ਜਾਂਦੀ ਹੈ।
              ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮਰੀਜ਼ਾਂ ਨੂੰ ਦਾਖ਼ਲ ਕਰਵਾਉਣ ਤੋਂ ਲੈਕੇ ਅਤੇ ਛੁੱਟੀ ਹੋਣ ਉਪਰੰਤ ਘਰ ਛੱਡਣ ਦਾ ਇੰਤਜ਼ਾਮ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਅਤੇ ਜਿਹੜੇ ਮਰੀਜ਼ਾਂ ਦੇ ਟੈਸਟ ਹੋ ਗਏ ਹਨ, ਉਨਾਂ ਦੀ ਰਿਪੋਰਟ ਆਉਣ ਉਪਰੰਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।
             ਜ਼ਿਕਰਯੋਗ ਹੈ ਕਿ ਹੁਣ ਤੱਕ 7355 ਵਿਅਕਤੀਆਂ ਦੇ ਟੈਸਟ ਵਿਚੋਂ 6769 ਦੀ ਰਿਪੋਰਟ ਨੈਗੇਟਿਵ ਪਾਈ ਗਈ ਤੇ 251 ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਜਦਕਿ 335 ਮਾਮਲਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।49 ਵਿਅਕਤੀਆਂ ਨੂੰ ਸਿਹਤਯਾਬ ਕਰਕੇ ਘਰ ਭੇਜਿਆ ਜਾ ਚੁਕਾ ਹੈ ਤੇ ਬਦਕਿਸਮਤੀ ਨਾਲ 16 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ।
               ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਸੂਬਾ ਵਾਸੀ ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਕਰ ਸਕਦੇ ਹਨ ਜਿਸ ਲਈ ਇਹ ਲਾਜ਼ਮੀ ਹੈ ਕਿ ਅਸੀਂ ਸਾਰੇ ਕਰਫਿਊ ਦੀ ਪਾਲਣਾ ਕਰਨਾ ਯਕੀਨੀ ਬਣਾਈਏ ਅਤੇ ਪੰਜਾਬ ਨੂੰ ਜਲਦ ਕੋਰੋਨਾ ਮੁਕਤ ਕੀਤਾ ਜਾ ਸਕੇ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …