Saturday, September 19, 2026

ਲੰਗਰ ਗੁਰੂ ਰਾਮਦਾਸ ਜੀ – ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਰਾਸ਼ੀ ਭੇਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਆਪਣੀ ਮਾਤਾ ਸਵਰਗੀ ਬੀਬੀ PPNJ2204202001ਗੁਰਮੀਤ ਕੌਰ ਦੇ ਨਾਂ ’ਤੇ ਲੰਗਰ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਵੱਲੋਂ 11-11 ਹਜ਼ਾਰ ਰੁਪਏ ਦੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਨੂੰ ਭੇਟ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸਤਿੰਦਰ ਸਿੰਘ ਆਦਿ ਮੌਜੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …