ਮਜੀਠਾ, 22 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕੇ ‘ਚ ਵੱਡੀ ਸੈਨੇਟਾਈਜੇਸ਼ਨ
ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੀਟਾਣੂਨਾਸ਼ਕਾਂ ਨਾਲ ਭਰੇ ਟੈਂਕਾਂ ਨਾਲ ਸੈਨੇਟਾਈਜ਼ੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ ਬਦਲਣੀ ਪਵੇਗੀ, ਕਿਉਂਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ ਕੇਸਾਂ ਦੀ ਗਿਣਤੀ ਪੰਜਾਬ ਜਿੰਨੀ ਹੋਣ ਦੇ ਬਾਵਜੂਦ ਉਥੇ ਸਿਰਫ ਤਿੰਨ ਮੌਤਾਂ ਹੋਈਆਂ ਹਨ ਜਦਕਿ ਪੰਜਾਬ ਵਿਚ 16 ਮੌਤਾਂ ਹੋ ਚੁੱਕੀਆਂ ਹਨ। ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਸੂਬੇ ਅੰਦਰ ਇਸ ਬੀਮਾਰੀ ਨੂੰ ਨੱਥ ਪਾਉਣ ਵਿਚ ਨਾਕਾਮ ਹੋ ਰਹੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media