Wednesday, August 12, 2026

ਕਪੂਰਥਲਾ ਜ਼ਿਲ੍ਹੇ ਦਾ ਪਹਿਲਾ ਕੋਰੋਨਾ ਪਾਜ਼ੀਟਿਵ ਮਰੀਜ਼ ਹੋਇਆ ਸਿਹਤਯਾਬ

ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਅਫ਼ਜਲ ਸ਼ੇਖ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ 16 ਦਿਨਾਂ ਤੋਂ ਦਾਖ਼ਲ ਤਬਲੀਗੀ ਜਮਾਤ ਨਾਲ ਸਬੰਧਤ PPNJ2204202006ਕੋਰੋਨਾ ਪਾਜ਼ੀਟਿਵ ਮਰੀਜ਼ ਅਫ਼ਜਲ ਸ਼ੇਖ ਦੀ ਅੱਜ ਦੂਜੀ ਕੋਰੋਨਾ ਟੈਸਟ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ।18 ਅਪ੍ਰੈਲ ਨੂੰ ਉਸ ਦੀ ਪਹਿਲੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ।ਸਿਹਤਯਾਬ ਹੋਣ ’ਤੇ ਅਫ਼ਜਲ ਨੂੰ ਵਿਦਾਅ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ, ਸਿਵਲ ਸਰਜਨ ਡਾ. ਜਸਮੀਤ ਬਾਵਾ ਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਵੱਲੋਂ ਅਫ਼ਜ਼ਲ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਨੂੰ ਵਧਾਈ ਦਿੰਦਿਆਂ ਉਸ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।ਉਚ ਅਧਿਕਾਰੀਆਂ ਵੱਲੋਂ ਉਸ ਨੂੰ ਤੋਹਫ਼ੇ ਵਜੋਂ ਕੇਕ ਵੀ ਭੇਟ ਕੀਤਾ ਗਿਆ। ਉਸ ਨੇ ਕਿਹਾ ਕਿ ਉਹ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰੇਗਾ ।ਜ਼ਿਕਰਯੋਗ ਹੈ ਕਿ ਅਫਜਲ ਨੂੰ 14 ਦਿਨਾਂ ਲਈ ਸੈਨਿਕ ਰੈਸਟ ਹਾਊਸ ਵਿਖੇ ਏਕਾਂਤਵਾਸ ਵਿਚ ਰੱਖਿਆ ਜਾਵੇਗਾ।
                ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਦੂਸਰੀ ਮਰੀਜ਼ ਨੀਤੂ ਚੌਹਾਨ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਉਸ ਨੂੰ ਹੌਸਲਾ ਦਿੰਦਿਆਂ ਕਿ ਕਿ ਉਹ ਵੀ ਅਫ਼ਜਲ ਵਾਂਗ ਜਲਦ ਹੀ ਸਿਹਤਯਾਬ ਹੋ ਕੇ ਘਰ ਵਾਪਸ ਪਰਤੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …