ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ ਵਿਚ ਸਿੱਖ ਡਾਕਟਰ ਮਨਜੀਤ ਸਿੰਘ
ਰਿਆਤ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਡਾ. ਮਨਜੀਤ ਸਿੰਘ ਰਿਆਤ ਜੋ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸੰਸਾਰ ਤੋਂ ਤੁਰ ਗਏ ਨੂੰ ਉਹ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਨਾਲ ਲੌਂਗੋਵਾਲ ਨੇ ਬਰਤਾਨੀਆ ਅੰਦਰ 80 ਦੇ ਕਰੀਬ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਕਰਮੀਆਂ ਸਮੇਤ ਪੂਰੇ ਵਿਸ਼ਵ ਵਿੱਚ ਹੋਏ ਜਾਨੀ ਨੁਕਸਾਨ ਪ੍ਰਤੀ ਵੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਅੰਦਰ ਕੋਰੋਨਾ ਮਹਾਂਮਾਰੀ ਸਮੇਂ ਵੀ ਸਿਹਤ ਕਰਮੀਆਂ ਵੱਲੋਂ ਆਪਣੀ ਜਾਨ ਖਤਰੇ ਵਿਚ ਪਾ ਕੇ ਮਨੁੱਖਤਾ ਦੇ ਭਲੇ ਲਈ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਲੋਕਾਂ ਨੂੰ ਬਚਾਉਣ ਲਈ ਸਿਹਤ ਅਮਲਾ ਤਨਦੇਹੀ ਨਾਲ ਡਿਊਟੀ ਕਰ ਰਿਹਾ ਹੈ।ਇਸ ਤੋਂ ਇਲਾਵਾ ਬਹੁਤ ਸਾਰੀਆਂ ਹੋਰ ਸੇਵਾਵਾਂ ਵੀ ਇਸ ਔਖੇ ਸਮੇਂ ਸਭ ਲਈ ਸਹਾਈ ਹੋ ਰਹੀਆਂ ਹਨ।ਅਸੀਂ ਸਭ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਾਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media