ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖਾਲਸਾ ਏਡ ਨਾਲ ਸਬੰਧਤ ਗੁਰਸਿੱਖ ਨੌਜਵਾਨ ਇੰਦਰਜੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ
ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ’ਚ ਲੱਗੇ ਇੱਕ ਗੁਰਸਿੱਖ ਦਾ ਤੁਰ ਜਾਣਾ ਬੇਹੱਦ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਖਾਲਸਾ ਏਡ ਨੇ ਆਪਣੀਆਂ ਸੇਵਾਵਾਂ ਨਾਲ ਵਿਸ਼ਵ ਪੱਧਰ ’ਤੇ ਪਛਾਣ ਕਾਇਮ ਕੀਤੀ ਹੈ। ਇਸ ਦੇ ਸੇਵਾਦਾਰ ਮਨੁੱਖਤਾ ਦੀ ਮੱਦਦ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ। ਇਸ ਨੇ ਸਿੱਖਾਂ ਦਾ ਨਾਂ ਆਪਣੇ ਕਾਰਜਾਂ ਨਾਲ ਉੱਚਾ ਕੀਤਾ ਹੈ।ਗੁਰੂ ਸਾਹਿਬ ਅੱਗੇ ਹੈ ਕਿ ਉਹ ਇੰਦਰਜੀਤ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media