Monday, August 24, 2026

ਐਲ.ਪੀ.ਯੂ ਵਿਦਿਆਰਥਣ ਦੇ 162 ਹਾਈ ਸੰਪਰਕ ਵਿੱਚ ਆਏ ਲੋਕਾਂ ਦੀ ਰਿਪੋਰਟ ਵੀ ਨੈਗੇਟਿਵ

ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਕੋਰੋਨਾ ਖਿਲਾਫ਼ ਜੰਗ ਜਾਰੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ Jasmeet Bawaਇਸ ਵਾਇਰਸ ਦਾ ਨਿਪਟਾਰਾ ਨਾ ਹੋ ਜਾਵੇ।ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਅਫ਼ਜ਼ਲ ਸ਼ੇਖ ਦੀਆਂ ਦੋਵੇਂ ਕੋਰੋਨਾ ਰਿਪੋਰਟਾਂ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਸ ਨੂੰ 14 ਦਿਨਾਂ ਲਈ ਸੈਨਿਕ ਰੈਸਟ ਹਾਊਸ ਵਿੱਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ ਐਲ.ਪੀ.ਯੂ ਦੀ ਵਿਦਿਆਰਥਣ ਨੀਤੂ ਚੌਹਾਨ ਦੀ ਹਾਲਤ ਵੀ ਸਥਿਰ ਹੈ।ਉਨ੍ਹਾਂ ਦੱਸਿਆ ਕਿ ਨੀਤੂ ਚੌਹਾਨ ਦੇ 162 ਹਾਈ ਸੰਪਰਕ ਵਿਚ ਆਏ ਲੋਕਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।
                 ਡਾ. ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਾਈ ਰਿਸਕ ਕਾਨਟੈਕਟ ਸਟਾਫ ਦੇ ਰੈਪਿਡ ਟੈਸਟ ਕਿੱਟ ਰਾਹੀਂ ਟੈਸਟ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ, ਜਿਹੜੇ ਕਿ ਕੋਰੋਨਾ ਖਿਲਾਫ਼ ਡਟੇ ਹੋਏ ਹਨ, ਦੀਆਂ ਲਿਸਟਾਂ ਮੰਗਵਾ ਕੇ ਉਨ੍ਹਾਂ ਦੇ ਟੈਸਟ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਸ਼ੱਕੀ ਮਰੀਜ਼ ਬਾਰੇ ਪਤਾ ਲੱਗਦਾ ਹੈ, ਤਾਂ ਤੁਰੰਤ ਉਸ ਦੀ ਸੂਚਨਾ ਦਿੱਤੀ ਜਾਵੇ, ਤਾਂ ਜੋ ਸਿਹਤ ਵਿਭਾਗ ਵੱਲੋਂ ਸਮੇਂ ’ਤੇ ਕਾਰਵਾਈ ਕੀਤੀ ਜਾ ਸਕੇ ਤੇ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …