ਸੰਗਰੂਰ, 22 ਅਪਰੈਲ (ਜਗਸੀਰ ਲੌਂਗੋਵਾਲ ) – ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਕਰਫਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆਇਆ ਹੈ।ਸੇਵਾਦਲ ਦੇ
ਸੂਬਾ ਸਕੱਤਰ ਸ਼੍ਰੀਮਤੀ ਸਰਬਜੀਤ ਕੌਰ ਸਿੱਧੂ ਅਤੇ ਜਿਲ੍ਹਾ ਕਾਂਗਰਸ ਸੇਵਾ ਦਲ ਸੰਗਰੂਰ ਦੇ ਪ੍ਰਧਾਨ ਰਾਣਾ ਬਾਲੂ ਨੇ ਜਿਲੇ ਦੇ ਵੱਖ-ਵੱਖ ਹਿੱਸੇ ਵਿੱਚ ਕਰੀਬ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ।ਸਰਬਜੀਤ ਕੌਰ ਅਤੇ ਰਾਣਾ ਬਾਲੂ ਨੇ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਲੋੜਵੰਦਾਂ ਦੀ ਮਦਦ ਕਰਨ ਦੇ ਯਤਨ ਜਾਰੀ ਰਹਿਣਗੇ।ਇਸ ਮੌਕੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਸਣੇ ਹੋਰ ਕਾਂਗਰਸੀ ਵੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media