ਔਜਲਾ, ਬੱਸੀ, ਬੁਲਾਰੀਆ ਤੇ ਦੱਤੀ ਦੀ ਹਾਜ਼ਰੀ ‘ਚ ਮੇਅਰ ਰਿੰਟੂ ਨੂੰ ਸੌਂਪਿਆ ਚੈਕ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸਦੱੇ ਚੱਲਦਿਆਂ ਪਿਛਲੇ ਇਕ ਮਹੀਨੇ ਤੋਂ ਪੰਜਾਬ ‘ਚ ਲੱਗੇ ਕਰਫਿਊ ਦੌਰਾਨ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਨਗਰ ਸੁਧਾਰ ਟਰੱਸਟ ਵਲੋਂ ਨਗਰ ਨਿਗਮ ਨੂੰ 12.5 ਕਰੋੜ ਦੀ ਪਹਿਲੀ ਕਿਸ਼ਤ ਅੱਜ ਜਾਰੀ ਕੀਤੀ ਗਈ।
ਲ਼ੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਦੇ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਦਿਨੇਸ਼ ਬੱਸੀ, ਵਿਧਾਇਕ ਸੁਨੀਲ ਦੱਤੀ ਤੇ ਹੋਰਨਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੇ ਅਦੇਸ਼ਾਂ ‘ਤੇ ਪਹਿਲੀ ਕਿਸ਼ਤ ਵਜੋਂ 12.5 ਕਰੋੜ ਦਾ ਚੈਕ ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸੌਂਪਿਆ ਗਿਆ। ਇਸ ਸਹਾਇਤਾ ਲਈ ਔਜਲਾ ਨੇ ਨਗਰ ਸੁਧਾਰ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਸ਼ਹਿਰ ਵਾਸੀਆਂ ਦੀ ਸਿਹਤ ਜਾਂਚ ਲਈ ਸ਼ੁਰੂ ਕੀਤੀ ਸਕਰੀਨਿੰਗ ਦੇ ਕੰਮ ਵਿੱਚ ਤੇਜ਼ੀ ਆਵੇਗੀ।ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਕਿ ਦੂਸਰੀ ਕਿਸ਼ਤ ਵੀ ਜਲਦ ਜਾਰੀ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …