ਸਮੇਂ ਸਿਰ ਕੀਤੀ ਜਾਵੇਗੀ ਕਣਕ ਦੀ ਲਿਫਟਿੰਗ ਤੇ ਅਦਾਇਗੀ – ਔਜਲਾ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਣਕ ਦੇ ਸੀਜਨ
ਦੌਰਾਨ ਕਿਸਾਨਾਂ, ਆੜਤੀਆਂ ਤੇ ਮੰਡੀ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ।
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਹਿਮ ਦਾਣਾ ਮੰਡੀਆਂ ਮਜੀਠਾ, ਅਵਾਨ (ਰਮਦਾਸ), ਗੱਗੋਮਾਹਲ ਤੇ ਅਜਨਾਲਾ ਅਨਾਜ ਮੰਡੀਆਂ ਦਾ ਦੌਰਾ ਕਰਨ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ‘ਚ ਤਰਥੱਲੀ ਮਚਾ ਰਿਹਾ ਹੈ ਅਤੇ ਸੂਬਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਹਿਲਾਂ ਦੀ ਤਰਾਂ ਮੰਡੀਆਂ ਵਿਚੋ ਕਣਕ ਦੀ ਲਿਫਟਿੰਗ ਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।
ਔਜਲਾ ਨੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਾਇਰ ਇਸ ਸੀਜ਼ਨ ਤੋਂ ਪਹਿਲਾਂ ਅਜਨਾਲਾ, ਰਮਦਾਸ, ਲੋਪੋਕੇ, ਮਜੀਠਾ, ਅਟਾਰੀ ਸਮੇਤ ਹੋਰਨਾਂ ਕਸਬਿਆਂ ਅੰਦਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਾਣੀਆਂ ਸਨ।ਪਰ ਕੋਰੋਨਾ ਵਾਇਰਸ ਨਾਲ ਜੰਗ ਵਿੱਚ ਇਨਸਾਨੀ ਜਿੰਦਗੀਆਂ ਨੂੰ ਬਚਾਉਣ ਹਿੱਤ ਸਿਹਤ ਸਹੂਲਤਾਂ ਲਈ ਐਮ.ਪੀ ਲੈਡ ਫੰਡ ਦਾ ਜਿਆਦਾ ਹਿੱਸਾ ਖਰਚ ਹੋ ਗਿਆ ਹੈ।ਫਿਰ ਵੀ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਇੰਨ੍ਹਾਂ ਕਸਬਿਆਂ ‘ਚ ਫਾਇਰ ਬ੍ਰਿਗੇਡ ਗੱਡੀਆਂ ਤਾਇਨਾਤ ਕਰਨ ਲਈ ਗੱਲਬਾਤ ਚੱਲ ਰਹੀ ਹੈ ਤੇ ਜਲਦ ਹੀ ਇਹ ਗੱਡੀਆਂ ਵੱਖ ਵੱਖ ਕਸਬਿਆਂ ਅੰਦਰ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਔਜਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਉਹ ਸਮਾਜਿਕ ਦੂਰੀ ਬਣਾ ਕੇ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ, ਜੇ ਹੋ ਸਕੇ ਤਾਂ ਤੂੜੀ ਰੀਪਰਾਂ ਨੂੰ ਮਈ ਮਹੀਨੇ ਦੇ ਪਹਿਲੇ ਹਫਤੇ ਤੱਕ ਨਾ ਚਲਾਇਆ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media