Monday, September 21, 2026

ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਘਰ ਲਿਆਉਣ ਲਈ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ – ਸੱਚਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾਂ ਲਈ ਕੀਤਾ ਧੰਨਵਾਦ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਵਾਪਸ hazur sahib nandedਉਨਾਂ ਦੇ ਘਰਾਂ ਤੱਕ ਲਿਆਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਛੇਤੀ ਹੀ ਸਾਰੇ ਸ਼ਰਧਾਲੂ ਆਪਣੇ-ਆਪਣੇ ਘਰ ਪਰਤ ਆਉਣਗੇ।ਅੰਮ੍ਰਿਤਸਰ ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਕਿਹਾ ਕਿ ਕਣਕ ਦੀ ਵਾਢੀ ਸ਼ੁਰੂ ਹੋ ਜਾਣ ਕਾਰਨ ਸੰਗਤ ਬਹੁਤ ਪਰੇਸ਼ਾਨ ਸੀ।ਕਈ ਲੋਕ ਆਪਣੇ ਘਰ ਵੀ ਸੁੰਨੇ ਛੱਡ ਕੇ ਗਏ ਸਨ।ਅਜਿਹੇ ਵਿੱਚ ਉਨਾਂ ਨੂੰ ਵਾਪਸ ਲਿਆਉਣ ਲਈ ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ  ਠਾਕਰੇ ਨਾਲ ਲਗਾਤਾਰ ਰਾਬਤਾ ਰੱਖਿਆ ਗਿਆ, ਜਿਸ ਸਦਕਾ ਗ੍ਰਹਿ ਮੰਤਰੀ ਵੱਲੋਂ ਇਹ ਆਗਿਆ ਦੇ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਹੋਏ ਸਿੱਖ ਸ਼ਰਧਾਲੂਆਂ ਨੂੰ ਨਾਦੇੜ ਸਾਹਿਬ ਤੋਂ ਪੰਜਾਬ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਸ ਸਬੰਧ ‘ਚ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।ਉਨਾਂ ਦੱਸਿਆ ਕਿ ਯਾਤਰੀਆਂ ਦੀ ਵਾਪਸੀ ਸਬੰਧੀ ਟਰਾਂਸਪੋਰਟੇਸ਼ਨ ਦਾ ਖਰਚਾ ਪੰਜਾਬ ਸਰਕਾਰ ਦੇਵੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …