Saturday, August 1, 2026

ਕਰਫਿਊ ਦੌਰਾਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਰਦਾਨ ਬਣੇ – ਹੈਲਥ ਵੈਲਨੈਸ ਸੈਂਟਰ

ਜ਼ਿਲ੍ਹੇ ਦੇ 130 ਹੈਲਥ ਵੈਲਨੈਸ ਸੈਂਟਰਾਂ ‘ਚ 23481 ਮਰੀਜ਼ਾਂ ਦਾ ਕੀਤਾ ਚੈਕਅੱਪ -ਸਿਵਲ ਸਰਜਨ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਸਿਹਤ ਵਿਭਾਗ ਆਪਣੀਆਂ Doctorਨਿਰਵਿਘਨ ਸੇਵਾਵਾਂ ਦੇ ਰਿਹਾ ਹੈ।ਸਿਵਲ ਸਰਜਨ ਮਾਨਸਾ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਕਰਫਿਊ ਅਤੇ ਲਾਕਡਾਊਨ ਦੌਰਾਨ ਆਮ ਵਰਗ ਦੇ ਲੋਕਾਂ ਨੂੰ ਪਿੰਡਾਂ ਵਿਖੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਜ਼ਿਲ੍ਹੇ ਵਿਚ ਕੁਲ 130 ਹੈਲਥ ਐਂਡ ਵੈਲਨੈੱਸ ਸੈਂਟਰ ਚਲਾਏ ਜਾ ਰਹੇ ਹਨ।
               ਸਿਵਲ ਸਰਜਨ ਡਾ. ਕਿਸ਼ੋਰ ਨੇ ਦੱਸਿਆ ਕਿ ਇਨ੍ਹਾਂ 130 ਹੈਲਥ ਵੈਲਨੈਸ ਸੈਂਟਰ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਪਿੰਡਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਕੰਮ-ਕਾਰ ਵਾਲੇ ਦਿਨਾਂ ਤੋਂ ਇਲਾਵਾ ਇਹਨਾਂ ਸੀ.ਐਚ.ਓ ਵਲੋਂ ਲਾਕਡਾਊਨ ਦੌਰਾਨ ਸਰਕਾਰੀ ਛੁੱਟੀ ਵਾਲੇ (ਜਿੰਨਾਂ ਵਿੱਚ ਗਜਟਿਡ ਛੁੱਟੀਆਂ ਅਤੇ ਐਤਵਾਰ ਵਾਲੀਆਂ ਛੁੱਟੀਆਂ ਸ਼ਾਮਿਲ ਹਨ) ਦਿਨਾਂ ਵਿੱਚ ਵੀ ਸਾਰੇ ਦੇ ਸਾਰੇ ਹੈਲਥ ਵੈਲਨੈਸ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
               ਉਨਾਂ ਦੱਸਿਆ ਕਿ ਸੀ.ਐਚ.ਓ ਵਲੋਂ ਆਮ ਬਿਮਾਰੀਆਂ ਤੋਂ ਇਲਾਵਾ ਮੁੱਖ ਤੌਰ ’ਤੇ ਗੰਭੀਰ ਬਿਮਾਰੀਆਂ (ਜਿਵੇਂ ਬੀ.ਪੀ, ਦਿਲ ਦੀਆਂ ਬਿਮਾਰੀਆਂ, ਸ਼ੂਗਰ, ਕੈਂਸਰ) ਦੀਆਂ ਦਵਾਈਆਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੈਲਥ ਵੈਲਨੈੱਸ ਸੈਂਟਰਾਂ ਵਿੱਚ 23 ਮਾਰਚ 2020 ਤੋਂ 21 ਅਪ੍ਰੈਲ 2020 ਤੱਕ 23481 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …