Wednesday, July 22, 2026

ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ।ਉਹ Gurmeet S Thekedarਜਿਲਾ ਅਕਾਲੀ ਦਲ (ਬੀ.ਸੀ ਸੈਲ) ਦੇ ਸੀਨੀਅਰ ਮੀਤ ਪ੍ਰਧਾਨ ਸਨ।ਉਹ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਤੋਂ ਇਲਾਵਾ ਕਈ ਧਾਰਮਿਕ ਸੁਸਾਇਟੀਆਂ ਨਾਲ ਜੁੜੇ ਹੋਏ ਸਨ।ਉਨਾਂ ਦਾ ਅੰਤਿਮ ਸਸਕਾਰ ਸਥਾਨਕ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਕੋਰੋਨਾ ਵਾਇਰਸ ਦੇ ਕਾਰਣ ਲੱਗੀਆਂ ਪਾਬੰਦੀਆਂ ਦੇ ਚੱਲਦਿਆਂ ਇਸ ਸਮੇਂ ਕੇਵਲ ਉਨਾਂ ਦੇ ਪਰਿਵਾਰਕ ਮੈਂਬਰ ਹੀ ਹਾਜ਼ਰ ਸਨ।
            ਇਸੇ ਦੌਰਾਨ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ, ਅਕਾਲੀ ਦਲ ਬੀ.ਸੀ ਸੈਲ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ, ਮੀਤ ਪ੍ਰਧਾਨ ਹਰਜੀਤ ਸਿੰਘ ਠੇਕੇਦਾਰ, ਅਕਾਲੀ ਆਗੂ ਮਨਜੀਤ ਸਿੰਘ ਮੰਜ਼ਿਲ, ਨਰਿੰਦਰ ਸਿੰਘ, ਅਮਰੀਕ ਸਿੰਘ ਮੱਲ੍ਹੀ, ਸਖਪਾਲ ਸਿੰਘ ਬਾਜਵਾ,  ਜਤਿੰਦਰ ਸਿੰਘ ਤੇ ਡਾ. ਬਲਵੰਤ ਸਿੰਘਆਦਿ ਨੇ ਗੁਰਮੀਤ ਸਿੰਘ ਠੇਕੇਦਾਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …