ਸੰਗਰੂਰ/ ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵਲੋਂ ਉਪਰਾਲੇ ਕੀਤੇ ਜਾ ਰਹੇ
ਹਨ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਸੰਗਰੂਰ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਉਬਰਾਏ ਤੇ ਜਿਲ੍ਹਾ ਟੀਮ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸਨਰ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਤੋਂ ਇਲਾਵਾ ਇਕਾਈ ਦੇ ਅਹੁਦੇਦਾਰ ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਵੀ ਮੌਜੂਦ ਸਨ।
ੱ
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media