ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਿਛਲੇ
ਦਿਨੀ ਧਿਆਨ ਵਿੱਚ ਆਇਆ ਕਿ ਵਾਰਡ ਨੰਬਰ 37 ਨਜਦੀਕ ਕੇ.ਐਫ.ਸੀ ਸਕੂਲ ਪਠਾਨਕੋਟ ਵਿਖੇ ਕੱਚੇ ਰਾਸ਼ਨ ਦੀ ਸਪਲਾਈ ਸਮੇਂ ਬਹੁਤ ਸਾਰੇ ਲੋਕਾਂ ਦੀ ਭੀੜ ਇਕੱਠੀ ਹੋਈ ਸੀ ਅਤੇ ਲੋਕਾਂ ਵੱਲੋਂ ਬਿਨ੍ਹਾਂ ਕਿਸੇ ਸਮਾਜਿਕ ਦੂਰੀ, ਮਾਸਕ ਆਦਿ ਦੇ ਰਾਸ਼ਨ ਪ੍ਰਾਪਤ ਕਰਨ ਲਈ ਖਿੱਚ ਧੂਹ ਕਰ ਰਹੇ ਸਨ।
ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ ਪੜ੍ਹਤਾਲ ਕੀਤੀ ਗਈ ਅਤੇ ਪੜ੍ਹਤਾਲ ਕਰਨ ਉਪਰੰਤ ਉਨ੍ਹਾਂ ਵੱਲੋਂ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) ਤਿਆਰ ਕੀਤਾ ਗਿਆ ਹੈ।ਜਿਸ ਅਧੀਨ ਪਹਿਲਾਂ ਲਾਭ ਲੈਣ ਵਾਲੇ ਵਿਅਕਤੀ ਦਾ ਨਾਮ ਵੈਰੀਫਾਈ ਕੀਤਾ ਜਾਵੇਗਾ ਅਤੇ ਉਸ ਦੇ ਨਾਮ ਦੀ ਸਲਿਪ ਰਾਸ਼ਨ ਕਿੱਟ ਤੇ ਲਗਾਈ ਜਾਵੇਗੀ ਅਤੇ ਦੂਸਰੇ ਨੰਬਰ ‘ਤੇ ਹਰੇਕ ਰਾਸ਼ਨ ਕਿੱਟ ਦੀ ਵੀ ਹੋਮ ਡਿਲਵਰੀ ਕੀਤੀ ਜਾਵੇਗੀ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media