ਫਰੀਦਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਨੋਵਲ ਕੋਰੋਨਾ ਵਾਇਰਸ ਦੀ ਚੇਨ ਤੋੜਨ, ਇਸ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਸੂਬੇ ਭਰ `ਚ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲੇ ਅੰਦਰ ਕੋਵਿਡ-19 ਦੇ ਪਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਵੱਖ ਅਧਿਕਾਰੀ-ਕਰਮਚਾਰੀ ਅਤੇ ਅਰ.ਆਰ.ਟੀ ਟੀਮਾਂ ਕੰਮ ਕਰ ਰਹੀਆਂ ਹਨ।
ਸਰਕਾਰ ਦੇ ਹੁਕਮਾਂ ਮੁਤਾਬਕ ਰੈਪਿਡ ਟੈਸਟ ਕਿੱਟਾਂ ਰਾਂਹੀ ਸੈਂਪਲਿੰਗ ਕਰਨੀ ਬੰਦ ਕਰ ਦਿੱਤੀ ਗਈ ਸੀ।ਹੁਣ ਸਰਕਾਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਸੈਂਪਲ ਰੀਅਲ ਟਾਈਮ ਪੋਲੀਮੇਰੇਜ਼ ਚੇਨ ਪ੍ਰਤੀਕਿਰਿਆ ਢੰਗ ਨਾਲ ਲਏ ਜਾਣਗੇ।ਮਰੀਜ਼ਾਂ ਦੇ ਸੈਂਪਲ ਹੁਣ ਜ਼ਿਲੇ ਵਿਚ ਸਥਾਪਿਤ ਫਲੂ ਕਾਰਨਰ ਅਤੇ ਕਲਸਟਰ ਜ਼ੋਨ ਐਲਾਨੇ ਗਏ ਖੇਤਰ ਦੇ ਰਹਾਇਸ਼ੀ ਆਮ ਵਿਅਕਤੀਆਂ ਦੇ ਲਏ ਜਾਣਗੇ ਜਿੰਨਾਂ ਵਿੱਚ ਕੋਰੋਨਾ ਦੇ ਲੱਛਣ ਜਿਵੇਂ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀ ਹੈ ਇਸ ਆਰ.ਟੀ.ਪੀ.ਸੀ.ਆਰ ਸੈਂਪਲਿੰਗ ਸਬੰਧੀ ਵਿਭਾਗ ਦੇ ਮੈਡੀਕਲ ਅਫਸਰ ਅਤੇ ਲੈਬਾਰਟਰੀ ਟੈਕਨੀਸ਼ਅਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਸ ਸਬੰਧੀ ਮੁਕੰਮਲ ਦਿਸ਼ਾ ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …