ਹੁਸ਼ਿਆਰਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 343
ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 312 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 14 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ ਕੋਰੋਨਾ ਮੁਕਤ ਹੋਣ ਵੱਲ ਵਧ ਰਿਹਾ ਹੈ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਖਾਂਸੀ, ਜ਼ੁਕਾਮ, ਬੁਖਾਰ ਦੀ ਦਵਾਈ ਲੈਣ ਵਾਲੇ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ।
Punjab Post Daily Online Newspaper & Print Media