ਪੀੜ੍ਹਤ ਦੇ ਸੰਪਰਕ ‘ਚ ਆਏ ਵਿਅਕਤੀਆਂ ਦੇ ਦੁਬਾਰਾ ਲਏ ਗਏ ਸੈਂਪਲਾਂ ਦੀ ਰਿਪੋਰਟ ਵੀ ਨੈਗਟਿਵ
ਗੁਰਦਾਸਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ
289 ਸ਼ੱਕੀ ਮਰੀਜ਼ਾਂ ਵਿਚੋਂ 198 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 90 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦੀ ਮੌਤ ਹੋ ਚੁੱਕੀ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।
ਉਨਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਪੀੜਤ (ਪਿੰਡ ਭੈਮੀ ਪਸਵਾਲ) ਦੇ ਸੰਪਰਕ ਵਿਚ 77 ਵਿਅਕਤੀਆਂ ਦੇ ਅਤੇ 15 ਵਿਅਕਤੀਆਂ ਦੇ ਦੁਬਾਰਾ ਸੈਂਪਲ ਲਏ ਗਏ ਸਨ, ਜਿਨਾਂ ਦੀ ਰਿਪੋਰਟ ਨੈਗਵਿਟ ਆਈ ਹੈ।ਲੁਧਿਆਣੇ ਦੇ ਕਰੋਨਾ ਵਾਇਰਸ ਪੀੜਤ, ਜਿਸ ਦਾ ਪਿੰਡ ਚੇਨੇਵਾਲ ਨੇੜੇ ਬਟਾਲਾ ਹੈ, ਦੇ ਸੰਪਰਕ ਵਿਚ ਆਏ 09 ਵਿਅਕਤੀਆਂ ਦੇ ਦੁਬਾਰਾ ਸੈਂਪਲ ਲਏ ਗਏ ਸਨ, ਜਿਨਾਂ ਦੀ ਰਿਪੋਰਟ ਵੀ ਨੈਗਟਿਵ ਆਈ ਹੈ।
ਉਨਾਂ ਲੋਕਾਂ ਨੂੰ ਕਿਹਾ ਕਿ ਘਰਾਂ ਵਿਚ ਰਹਿ ਕੇ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media