Monday, September 21, 2026

ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਕੋਰੋਨਾ ਪੀੜਤਾਂ ਦੇ ਬੱਚਿਆਂ ਨੂੰ ਦੇਵੇਗਾ ਮੁਫ਼ਤ ਸਿੱਖਿਆ

ਭੀਖੀ, 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ 26 ਮਾਰਚ ਤੋਂ ਵਿਦਿਆਰਥੀਆਂ Corona Doctor

ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ।ਜਿਸ ਵਿੱਚ ਵਿਦਿਆਰਥੀ ਬਹੁਤ ਹੀ ਦਿਲਚਸਪੀ ਲੈ ਰਹੇ ਹਨ।ਇਸੇ ਦੌਰਾਨ ਕਾਲਜ ਦੇ ਚੇਅਰਮੈਨ ਏਕਮਜੀਤ ਸੋਹਲ ਨੇ ਐਲਾਨ ਕੀਤਾ ਹੈ ਕਿ ਇਸ ਸੰਕਟ ਦੀ ਘੜੀ ਜੇ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਬੱਚਿਆਂ ਦੀ ਪੜਾਈ ਮੁਫਤ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਫਰੰਟਲਾਈਨ ‘ਤੇ ਕੰਮ ਕਰ ਰਹੇ ਹਨ ਡਾਕਟਰਾਂ, ਨਰਸਾਂ, ਪੁਲਿਸ ਮੁਲਾਜ਼ਮਾਂ ਆਦਿ ਦੇ ਬੱਚਿਆਂ ਨੂੰ ਫ਼ੀਸ ਵਿੱਚ 20 ਪ੍ਰਤੀਸ਼ਤ ਦੀ ਛੋਟ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਾਲਜ ਕੋਰੋਨਾ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ‘ਤੇ 25 ਲੱਖ ਤੱਕ ਦੀ ਰਾਸ਼ੀ ਖਰਚ ਕਰੇਗਾ।
              ਚੇਅਰਮੈਨ ਏਕਮਜੀਤ ਸੋਹਲ ਨੇ ਦੱਸਿਆ ਕਿ ਕਾਲਜ ਖੁਦਕੁਸ਼ੀ ਕਰਨ ਵਾਲੇ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਪਹਿਲਾ ਹੀ ਪਿੱਛਲੇ ਚਾਰ ਸਾਲਾਂ ਤੋਂ ਮੁਫ਼ਤ ਪੜਾਈ ਕਰਵਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਕੇ.ਕੇ ਸ਼ਰਮਾ ਨੇ ਕਿਹਾ ਵਿਦਿਆਰਥੀਆਂ ਦੀ ਪੜਾਈ ਲਈ ਕਾਲਜ ਪ੍ਰਬੰਧਕ ਕਮੇਟੀ ਦਾ ਇਹ ਫੈਸਲਾ ਸ਼ਲਾਘਾਯੋਗ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …