ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਰਾਹਤ ਦੇ ਕੰਮਾਂ ਦੀ ਨਿਗਰਾਨੀ ਕਰ ਰਹੇ ਡਿਪਟੀ
ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਹਤ ਦੇ ਨੋਡਲ ਅਧਿਕਾਰੀ ਸੰਦੀਪ ਰਿਸ਼ੀ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।ਹੁਣ ਤੱਕ ਇਕ ਲੱਖ 7 ਹਜ਼ਾਰ 200 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਇਆ ਕਰਵਾ ਚੁੱਕੇ ਹਨ, ਜਿਸ ਵਿਚ ਪੰਜਾਬ ਸਰਕਾਰ, ਰੈਡ ਕਰਾਸ, ਗੈਰ ਸਰਕਾਰੀ ਸੰਸਥਾਵਾਂ ਤੋਂ ਆਈ ਮਦਦ ਤੋਂ ਇਲਾਵਾ ਹੋਰ ਸੰਸਥਾਵਾਂ ਤੋਂ ਆਈ ਰਸਦ ਸਦਕਾ ਸੰਭਵ ਹੋਇਆ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਿਆਰ ਲੰਗਰ, ਜੋ ਕਿ ਕਰਫਿਊ ਵਾਲੇ ਦਿਨ ਤੋਂ ਚੱਲ ਰਿਹਾ ਹੈ, 17 ਲੱਖ 74 ਹਜ਼ਾਰ 500 ਬੰਦਿਆਂ ਨੂੰ ਵਰਤਾਇਆ ਜਾ ਚੁੱਕਾ ਹੈ।ਲੰਗਰ ਦੇ ਇਸ ਕੰਮ ਵਿਚ ਵੀ ਪੰਜਾਬ ਸਰਕਾਰ ਦੇ ਨਾਲ-ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਧਾ ਸੁਆਮੀ ਬਿਆਸ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਵੱਡਾ ਯੋਗਦਾਨ ਪਾਇਆ।ਉਨਾਂ ਨੇ ਕਿਹਾ ਕਿ ਕਿਸੇ ਲੋੜਵੰਦ ਨੂੰ ਮਦਦ ਚਾਹੀਦੀ ਹੋਵੇ ਤਾਂ ਉਹ ਕੰਟਰੋਲ ਰੂਮ ਨੰਬਰ 0183-2500398, 2500498, 2500598 ‘ਤੇ ਫੋਨ ਕਰ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media