ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ ਸਕੀਮ ਅਧੀਨ
ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਜਾ ਸਕਣ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਲਵੀ ਚੌਧਰੀ ਨੇ ਦੱਸਿਆ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਬਣਾਏ ਗਏ ਕੱਪੜੇ ਦੇ ਮੁੜ ਵਰਤੋਂ ਯੋਗ ਮਾਸਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਢੀ ਦੇ ਸੀਜ਼ਨ ਵਿੱਚ ਮੰਡੀਆਂ ‘ਚ ਕਿਸਾਨਾਂ ਅਤੇ ਆੜਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਮੁਹੱਈਆ ਕਰਵਾਏ ਜਾ ਰਹੇ ਹਨ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੂੰਹ ਉਤੇ ਮਾਸਕ ਲਗਾਉਣ ਤੋਂ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ, ਕਿਉਂਕਿ ਸਰਕਾਰ ਵੱਲੋਂ ਮਾਸਕ ਜ਼ਰੂਰੀ ਕਰਾਰ ਦਿੱਤਾ ਜਾ ਚੁੱਕਾ ਹੈ ਅਤੇ ਇਸ ਦੀ ਵਰਤੋਂ ਨਾ ਕਰਨ ਉਤੇ ਚਲਾਨ ਵੀ ਕੱਟਿਆ ਜਾ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media