Friday, September 18, 2026

ਸੰਤ ਸਿੰਘ ਸੁੱਖਾ ਸਿੰਘ ਸੰਸਥਾ ਨੇ ਏਡੀਸੀ ਵਿਕਾਸ ਨੂੰ ਸੌਂਪਿਆ ਇੱਕ ਲੱਖ ਦਾ ਚੈਕ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ PPNJ2404202004ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮ ਕੀਤੇ ‘ਕੋਵਿਡ 19 ਰਿਲੀਫ ਫੰਡ’ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।ਡਾਇਰੈਕਟਰ ਜਗਦੀਸ਼ ਸਿੰਘ ਨੇ ਇਹ ਚੈਕ ਏਡੀਸੀ ਵਿਕਾਸ ਨੂੰ ਸੌਂਪਿਆ।
                ਏਡੀਸੀ ਡਾ. ਹਿਮਾਂਸ਼ੂ ਨੇ ਸ਼ਹਿਰ ਦੇ ਕਾਰੋਬਾਰੀਆਂ, ਸਿਆਸਤਦਾਨਾਂ, ਸਨਅਤਕਾਰਾਂ ਅਤੇ ਆਰਥਿਕ ਤੌਰ ‘ਤੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਲੋਕਾਂ ਤੱਕ ਨਿਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਆਪਣਾ ਯੋਗਦਾਨ ਪਾਉਣ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …