Tuesday, July 28, 2026

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਰਾਮਦਾਸ ਹਸਪਤਾਲ ਨੂੰ ਡਾਇਲਾਇਜ਼ਰ ਕਿੱਟਾਂ ਭੇਟ

ਡਾ. ਓਬਰਾਏ ਦੇ ਸੇਵਾ ਕਾਰਜ਼ਾਂ ਦੀ ਬਦੌਲਤ ਵਧਿਆ ਸਮੁੱਚੀ ਪੰਜਾਬੀਅਤ ਦਾ ਮਾਣ- ਮਹਿਤਾ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਇੱਕ ਵਿਲੱਖਣ ਮਿਸਾਲ ਪੇਸ਼ ਕਰਨ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ PPNJ2404202008

ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ 1 ਲੱਖ ਡਾਇਲਾਇਜ਼ਰ ਕਿੱਟਾਂ ਮੁਫ਼ਤ ਵੰਡਣ ਦੇ ਆਰੰਭੇ ਗਏ ਮਿਸ਼ਨ ਤਹਿਤ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਥਾਨਕ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਨੂੰ 50 ਡਾਇਲਾਇਜ਼ਰ ਕਿੱਟਾਂ ਦਿੱਤੀਆਂ ਗਈਆਂ।
               ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਹਸਪਤਾਲ ਦੇ ਮੁੱਖ ਪ੍ਰਬੰਧਕ ਡਾ. ਏ.ਪੀ ਸਿੰਘ ਅਤੇ ਡਾ. ਉਪਲ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ ਸੱਚੇ ਸਿੱਖ ਡਾ. ਓਬਰਾਏ ਵੱਲੋਂ ਲੋੜਵੰਦਾਂ ਦੀ ਮਦਦ ਲਈ ਆਪਣੀ ਕਿਰਤ ਕਮਾਈ ਦਾ ਵੱਡਾ ਹਿੱਸਾ ਖਰਚ ਕਰ ਰਹੇ ਹਨ।ਔਖੀ ਘੜੀ ਵੇਲੇ ਵੀ ਡਾ. ਓਬਰਾਏ ਵੱਲੋਂ ਪੰਜਾਬ ਦੇ ਹਰੇਕ ਕੋਨੇ `ਚ ਪ੍ਰਸ਼ਾਸ਼ਨ ਤੇ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਪੂਰੀ ਦੁਨੀਆਂ ‘ਚ ਵੱਸਦੀ ਸਿੱਖ ਕੌਮ ਤੇ ਸਮੁੱਚੀ ਪੰਜਾਬੀਅਤ ਲਈ ਵੀ ਵੱਡੇ ਮਾਣ ਵਾਲੀ ਗੱਲ ਹੈ।
               ਇਸ ਦੌਰਾਨ ਗੱਲਬਾਤ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਸੀਨੀਅਰ ਮੈਂਬਰ ਜਗਦੇਵ ਸਿੰਘ ਛੀਨਾ, ਗੁਰਪ੍ਰੀਤ ਸਿੰਘ ਸਿੱਧੂ, ਮੰਗਦੇਵ ਸਿੰਘ ਛੀਨਾ ਆਦਿ ਨੇ ਦੱਸਿਆ ਕਿ ਡਾ. ਓਬਰਾਏ ਦੀ ਯੋਗ ਅਗਵਾਈ ਹੇਠ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ 1 ਲੱਖ ਡਾਇਲਾਇਜ਼ਰ ਕਿੱਟਾਂ ਵਿਚੋਂ ਹੁਣ ਤੱਕ 45 ਹਜ਼ਾਰ ਕਿੱਟਾਂ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ।ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਵੀ ਪੰਜਾਬ ਅੰਦਰ ਇਸ ਵੇਲੇ 96 ਡਾਇਲਸਿਸ ਯੂਨਿਟ ਚੱਲ ਰਹੇ ਹਨ, ਜਿਨ੍ਹਾਂ ਅੰਦਰ ਹੁਣ ਦੋ ਦੀ ਥਾਂ ਤਿੰਨ ਸ਼ਿਫਟਾਂ ‘ਚ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਨੂੰ ਪਿਛਲੇ ਸਮੇਂ ਤੋਂ ਲਗਾਤਾਰ ਮੁਫ਼ਤ ਡਾਇਲਾਇਜ਼ਰ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।ਜਦ ਕਿ ਸ਼ਹਿਰ ਦੇ ਈ.ਐਮ.ਸੀ ਹਸਪਤਾਲ ‘ਚ ਵੀ ਮਰੀਜ਼ਾਂ ਦੀ ਸਹੂਲਤ ਲਈ ਟਰੱਸਟ ਵੱਲੋਂ ਤਿੰਨ ਡਾਇਲਸਿਸ ਯੂਨਿਟ ਚਲਾਏ ਜਾ ਰਹੇ ਹਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …