ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ
ਉੱਪਲ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਇੰਸ਼ੋਰੈਂਸ ਕੰਪਨੀਆਂ ਨੂੰ ਢਿੱਲ ਦੇਣ ਬਾਰੇ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪ੍ਰਾਈਵੇਟ/ਸਰਕਾਰੀ/ਅਰਧ ਸਰਕਾਰੀ ਇੰਸ਼ੋਰੈਂਸ ਕੰਪਨੀਆਂ ਦੇ ਮੁੱਖ ਦਫ਼ਤਰ ਕਪੂਰਥਲਾ ਨੂੰ ਕੇਵਲ ਸਾਲਾਨਾ ਅਕਾੳੂਂਟ ਕਲੋਜ਼ਿੰਗ ਲਈ ਦਫ਼ਤਰ ਖੋਲ੍ਹਣ ਦੀ ਪ੍ਰਵਾਨਗੀ ਇਨ੍ਹਾਂ ਸ਼ਰਤਾਂ ’ਤੇ ਦਿੱਤੀ ਗਈ ਹੈ ਕਿ ਇਹ ਕੰਪਨੀ ਆਪਣੇ 33 ਫੀਸਦੀ ਸਟਾਫ ਨਾਲ ਹੀ ਉਕਤ ਕੰਮ ਨੂੰ ਨੇਪਰੇ ਚਾੜ੍ਹੇਗੀ।ਕੰਮ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।ਇਸ ਦੌਰਾਨ ਕੇਵਲ ਦਫ਼ਤਰੀ ਕੰਮਕਾਜ਼ ਹੀ ਕੀਤਾ ਜਾਵੇਗਾ, ਕਿਸੇ ਪ੍ਰਕਾਰ ਦੀ ਪਬਲਿਕ ਡੀਲਿੰਗ ਕਰਨ ’ਤੇ ਸਖ਼ਤ ਮਨਾਹੀ ਹੋਵੇਗੀ।
ਜ਼ਿਲ੍ਹਾ ਕਪੂਰਥਲਾ ਦੀ ਹਦੂਦ ‘ਚ ਨੈਸ਼ਨਲ ਹਾਈਵੇਅ ’ਤੇ ਪੈਂਦੇ ਸਾਰੇ ਢਾਬੇ ਪਹਿਲਾਂ ਦੀ ਤਰ੍ਹਾਂ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁੱਲ੍ਹੇ ਰਹਿਣਗੇ। ਢਾਬੇ ਤੋਂ ਖਾਣ-ਪੀਣ ਦਾ ਸਾਮਾਨ ਪ੍ਰਾਪਤ ਕੀਤਾ ਜਾ ਸਕਦਾ ਹੈ, ਪਰੰਤੂ ਢਾਬੇ ’ਤੇ ਬੈਠ ਕੇ ਖਾਣ ਦੀ ਮਨਾਹੀ ਹੋਵੇਗੀ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਣ ਤੋਂ ਰੋਕਣ ਲਈ ਪੰਜਾਬ ਅੰਦਰ ਹਰੇਕ ਵਿਅਕਤੀ ਦੇ ਮੂੰਹ ’ਤੇ ਮਾਸਕ (ਸੂਤੀ ਕੱਪੜੇ ਦਾ ਮਾਸਕ ਜਾਂ ਟ੍ਰਿਪਲ ਲੇਅਰ ਮਾਸਕ ਜਾਂ ਰੁਮਾਲ, ਦੁਪੱਟਾ, ਪਰਨਾ ਆਦਿ) ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।ਇਸ ਲਈ ਹਰੇਕ ਅਦਾਰਾ ਇਹ ਯਕੀਨੀ ਬਣਾਏਗਾ ਕਿ ਆਉਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜ਼ਰੂਰ ਲਗਾਇਆ ਹੋਵੇ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ/ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਯਕੀਨੀ ਬਣਾਏਗਾ।ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਸਥਾਨਾਂ/ਸੜਕਾਂ ਆਦਿ ’ਤੇ ਥੁੱਕਣ ਦੀ ਸਖ਼ਤ ਮਨਾਹੀ ਹੋਵੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media