Saturday, April 18, 2026

ਧੂੰਆਂ-ਰਹਿਤ ਤੰਬਾਕੂ ਤੇ ਪਾਨ ਮਸਾਲਾ ਆਦਿ ’ਤੇ ਰੋਕ

ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੋਵਿਡ-19 ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ 1973 Deepti Uppal DCਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਧੂੰਆਂ-ਰਹਿਤ ਤੰਬਾਕੂ, ਪਾਨ ਮਸਾਲਾ ਅਤੇ ਇਨ੍ਹਾਂ ਵਰਗੇ ਉਤਪਾਦਾਂ, ਜਿਨ੍ਹਾਂ ਦੀ ਵਰਤੋਂ ਨਾਲ ਥੁੱਕਣ ਦੀ ਪ੍ਰੇਰਣਾ ਜਾਂ ਉਤਸ਼ਾਹ ਮਿਲਦਾ ਹੋਵੇ ਅਤੇ ਖ਼ਤਰਨਾਕ ਮਹਾਂਮਾਰੀ ਫੈਲਣ ਦਾ ਖ਼ਤਰਾ ਪੈਦਾ ਹੁੰਦਾ ਹੋਵੇ, ਦੇ ਉਤਪਾਦਨ, ਨਿਰਮਾਣ, ਆਯਾਤ, ਨਿਰਯਾਤ, ਆਵਾਜਾਈ, ਵਿਕਰੀ, ਵੰਡ, ਸਟੋਰੇਜ, ਇਸ਼ਤਿਹਾਰਬਾਜ਼ੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188, 268, 269 ਅਤੇ 270 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …