Saturday, April 18, 2026

ਜਿਲ੍ਹਾ ਮੈਜਿਸਟਰੇਟ ਨੇ ਕੋਰੋਨਾ ਮਹਾਂਮਾਰੀ ਕਰਕੇ ਰਾਜਪੁਰਾ ਨੂੰ ਬਫ਼ਰ ਇਲਾਕਾ ਐਲਾਨਿਆ

ਸਬਜ਼ੀ ਮੰਡੀ ਸਮੇਤ ਰਾਜਪੁਰਾ ਪੂਰਨ ਬੰਦ ਰਹੇਗਾ, ਅਨਾਜ ਮੰਡੀ ਤੇ ਪੈਟਰੋਲ ਪੰਪ ਖੁੱਲਣਗੇ

ਰਾਜਪੁਰਾ/ਪਟਿਆਲਾ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਪੁਰਾ ਵਿਖੇ ਕੋਵਿਡ-19 ਦੇ ਮਿਲੇ ਤਾਜ਼ਾ ਪਾਜ਼ਿਟਿਵ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ Kumar Amit DC patialaਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਬੀਤੀ ਰਾਤ ਇੱਕ ਅਹਿਮ ਫੈਸਲਾ ਲੈਂਦਿਆਂ ਰਾਜਪੁਰਾ ਨਗਰ ਕੌਂਸਲ ਦੀਆਂ ਹੱਦਾਂ ਅੰਦਰਲੇ ਸ਼ਹਿਰ ਨੂੰ ਇਹਤਿਆਤ ਵਜੋਂ ਬਫ਼ਰ ਖੇਤਰ ਐਲਾਨਿਆ ਹੈ।ਰਾਜਪੁਰਾ ਦੇ ਤਿੰਨ ਇਲਾਕਿਆਂ ਨੂੰ ਰੋਗ ਗ੍ਰਸਤ ਖੇਤਰ ਪਹਿਲਾਂ ਹੀ ਐਲਾਨਿਆ ਹੋਇਆ ਹੈ।ਪਰੰਤੂ ਹੁਣ ਜ਼ਿਲ੍ਹਾ ਮੈਜਿਸਟਰੇਟ ਨੇ ਇਹਤਿਆਤ ਵਜੋਂ ਰਾਜਪੁਰਾ ਨਗਰ ਕੌਂਸਲ ਦੀਆਂ ਹੱਦਾਂ ਦੇ ਅੰਦਰਲੇ ਪੂਰੇ ਸ਼ਹਿਰ ਨੂੰ ਬਫ਼ਰ ਖੇਤਰ ਐਲਾਨ ਕੇ ਸੀਲ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਦੇ ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ ਅਗਲੇ ਹੁਕਮਾਂ ਤੱਕ ਰਾਜਪੁਰਾ ਵਿੱਚੋਂ ਨਾ ਕੋਈ ਵਿਅਕਤੀ ਸ਼ਹਿਰ ਤੋਂ ਬਾਹਰ ਜਾ ਸਕੇਗਾ ਅਤੇ ਨਾ ਹੀ ਕੋਈ ਰਾਜਪੁਰਾ ਦੇ ਅੰਦਰ ਦਾਖਲ ਹੋ ਸਕੇਗਾ। ਸਥਾਨਕ ਵਸਨੀਕਾਂ ਨੂੰ ਰੋਜ਼ਾਨਾ ਲੋੜੀਂਦੀਆਂ ਜਰੂਰੀ ਵਸਤਾਂ ਦੀ ਸਪਲਾਈ ਐਸ.ਡੀ.ਐਮ ਰਾਜਪੁਰਾ ਟੀ. ਬੈਨਿਥ ਦੀ ਨਿਗਰਾਨੀ ਹੇਠ ਨਗਰ ਕੌਂਸਲ ਰਾਜਪੁਰਾ ਵਲੋਂ ਮੁਹੱਈਆ ਕਰਵਾਈ ਜਾਵੇਗੀ।ਹੁਕਮਾਂ ਮੁਤਾਬਿਕ ਪੈਟਰੋਲ ਪੰਪਾਂ ਸਮੇਤ ਰਾਜਪੁਰਾ ਦੀ ਸਬਜ਼ੀ ਮੰਡੀ ਬੰਦ ਰਹੇਗੀ, ਜਿਥੇ ਕਿ ਕਣਕ ਦੀ ਖਰੀਦ ਚੱਲ ਰਹੀ ਹੈ ।
                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੰਡੀਗੜ੍ਹ-ਪਟਿਆਲਾ-ਚੰਡੀਗੜ੍ਹ ਐਮਰਜੈਂਸੀ ਸਮੇਂ ਅਤੇ ਆਪਣੀ ਡਿਊਟੀ ਲਈ ਆਉਣ-ਜਾਣ ਵਾਲੇ ਰਾਜਪੁਰਾ ਸ਼ਹਿਰ ਦੇ ਅੰਦਰ ਵਾਲੇ ਰਸਤੇ ਦੀ ਬਜ਼ਾਏ ਬਾਈਪਾਸ ਸੜਕ ਦੀ ਵਰਤੋਂ ਕਰਨਗੇ। ਇਸ ਦੇ ਨਾਲ ਹੀ ਕੁਮਾਰ ਅਮਿਤ ਨੇ ਲੋਕਾਂ ਅਤੇ ਖਾਸ ਕਰਕੇ ਰਾਜਪੁਰਾ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੰਕਟ ਦੇ ਸਮੇਂ ਆਪਣੇ ਘਰਾਂ ਅੰਦਰ ਰਹਿ ਕੇ ਕਰਫਿਊ ਨਿਯਮਾਂ ਦਾ ਪਾਲਣ ਕਰਨ ਪਰੰਤੂ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …