ਧੂਰੀ, 25 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬੀ.ਡੀ.ਪੀ.ਓ ਦਫਤਰ ਧੂਰੀ ਵਿਖੇ ਗਰਾਮ ਪੰਚਾਇਤ ਲੱਡਾ ਦੇ ਸਰਪੰਚ ਅਤੇ ਲੋਕ ਸਭਾ ਹਲਕਾ
ਸੰਗਰੂਰ ਦੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਮਿੱਠੂ ਲੱਡਾ ਵੱਲੋਂ ਕੌਮੀ ਪੰਚਾਇਤੀ ਦਿਵਸ ਮੌਕੇ ਧੂਰੀ ਪੰਚਾਇਤ ਯੂਨੀਅਨ ਦੇ ਪ੍ਰਧਾਨ ਅਤੇ ਕਾਂਗਰਸ ਦੇ ਸੂਬਾ ਸਕੱਤਰ ਸਰਪੰਚ ਗੁਰਪਿਆਰ ਸਿੰਘ ਧੂਰਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਪਿਆਰ ਸਿੰਘ ਧੂਰਾ ਨੇ ਗਰਾਮ ਪੰਚਾਇਤ ਲੱਡਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤਾਂ ਹਮੇਸ਼ਾ ਹੀ ਲੋਕਹਿੱਤਾਂ ਲਈ ਕੰਮ ਕਰਦੀਆਂ ਹਨ ਅਤੇ ਪੰਚਾਇਤਾਂ ਵੱਲੋਂ ਲਗਾਤਾਰ ਪਿੰਡਾਂ ਵਿੱਚ ਨਾਕੇ ਲਗਾ ਕੇ ਸਰਕਾਰ ਵੱਲੋਂ ਲਗਾਏ ਕਰਫਿਊ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।ਉਹਨਾਂ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪਿੰਡ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਪ੍ਰਿਤਪਾਲ ਸਿੰਘ ਪੰਚ ਲੱਡਾ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media