ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਵਿਚੋਂ ਜਿਹੜੇ ਸਿੰਘ ਕੁੱਝ ਸਮੇਂ ਲਈ ਪੈਰੋਲ ਤੇ ਰਿਹਾਅ ਹੋਏ ਸਨ, ਉਹਨਾਂ ਦੀ ਪੱਕੀ ਰਿਹਾਈ ਲਈ ਨਿੱਤਰਦਿਆਂ ਆਈ.ਐਸ.ਓ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਹਿਬ ਗਿਆਨੀ ਗੁਰਬਚਨ ਸਿੰਘ ਨੂੰ ਇਕ ਪੱਤਰ ਸੌਪਿਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜੋ ਮੰਗ ਪੱਤਰ ਸੌਪਿਆ ਗਿਆ ਹੈ, ਉਸ ਵਿੱਚ ਅਪੀਲ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜਲਦ ਇਕੱਤਰਤਾ ਸੱਦ ਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਮਤਾ ਪਾਸ ਕੀਤਾ ਜਾਵੇ ਤਾਂ ਜੋ ਸਿੰਘਾਂ ਦੀ ਰਿਹਾਈ ਨੂੰ ਅਮਲੀਜਾਮਾਂ ਪਹਿਨਾਉਣ ਦੇ ਯਤਨਾਂ ਵਿੱਚ ਤੇਜੀ ਲਿਆਂਦੀ ਜਾ ਸਕੇ।ਪੱਤਰ ਪ੍ਰਾਪਤ ਕਰਨ ਉਪਰੰਤ ਗਿਆਨੀ ਗੁਰਬਚਨ ਸਿੰਘ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਉਚਿਤ ਕਾਰਵਾਈ ਅਮਲ ਵਿੱਚ ਲਿਆਉਣਗੇ।ਇਸ ਮੌਕੇ ਗੁਰਮਨਜੀਤ ਸਿੰਘ ਗਿੱਲ, ਕੁਲਜੀਤ ਸਿੰਘ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਮੁੱਖਪਾਲ ਸਿੰਘ, ਸਾਹਿਬ ਸਿੰਘ, ਕਰਮਜੀਤ ਸਿੰਘ, ਸੰਦੀਪ ਸਿੰਘ, ਕੰਵਲਜੀਤ ਸਿੰਘ ਹਾਜ਼ਰ ਸਨ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …