ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਕੋਵਿਡ 19 ਦੇ ਮੱਦੇਨਜ਼ਰ ਕਿਸਾਨਾਂ ਅਤੇ
ਕੰਬਾਈਨ ਆਪ੍ਰੇਟਰਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ ਸਾਂਭ-ਸੰਭਾਲ ਕਰਨ ਦਾ ਸੁਝਾਅ ਦਿੰਦੇ ਕਿਹਾ ਕਿ ਕੋਰੋਨਾ ਵਾਇਰਸ ਵੱਖ-ਵੱਖ ਪੱਧਰ ‘ਤੇ ਲੰਮੇ ਸਮੇਂ ਤੱਕ ਜੀਵਿਤ ਰਹਿੰਦਾ ਹੈ, ਪਰ ਸਾਬਣ ਅਤੇ ਸੈਨੇਟਾਇਜ਼ਰ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ।ਇਸ ਲਈ ਜ਼ਰੂਰੀ ਹੈ ਕਿ ਹਰ ਵੇਲੇ ਮੂੰਹ ਢੱਕ ਕੇ ਕੰਮ ਕੀਤਾ ਜਾਵੇ, ਕਿਸੇ ਨੂੰ ਹੱਥ ਨਾ ਮਿਲਾਇਆ ਜਾਵੇ ਤੇ ਨਾ ਹੀ ਗਲੇ ਮਿਲਿਆ ਜਾਵੇ।ਮੂੰਹ, ਅੱਖ ਤੇ ਨੱਕ ਨੂੰ ਛੂਹਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਹੱਥ ਸਾਬਣ ਤੇ ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ ਕੀਤੇ ਹੋਣ।
ਉਨਾਂ ਕਿਸਾਨਾਂ ਨੂੰ ਮਜ਼ਦੂਰਾਂ ਤੋਂ ਵਾਢੀ ਕਰਵਾਉਣ ਦੀ ਬਜਾਏ ਮਸ਼ੀਨਾਂ ਨਾਲ ਵਾਢੀ ਕਰਨ ਨੂੰ ਪਹਿਲ ਦੇਣ ਦੀ ਅਪੀਲ ਕਰਦੇ ਕਿਹਾ ਕਿ ਇੱਕ ਮਸ਼ੀਨ ਨਾਲ ਜ਼ਰੂਰਤ ਅਨੁਸਾਰ ਘੱਟ ਤੋਂ ਘੱਟ ਵਿਅਕਤੀ ਹੀ ਲਗਾਏ ਜਾਣ ਅਤੇ ਸਮੇਂ-ਸਮੇਂ ਉਤੇ ਹਰ ਮਸ਼ੀਨ ਨੂੰ ਸੈਨੀਟਾਈਜ਼ ਕੀਤਾ ਜਾਵੇ।ਵਾਢੀ ਦਾ ਕੰਮ ਕਰ ਰਿਹਾ ਹਰ ਵਿਅਕਤੀ ਕੱਪੜੇ ਦਾ ਮਾਸਕ ਜ਼ਰੂਰ ਪਹਿਨੇ ਅਤੇ ਇਸ ਨੂੰ ਸਮੇਂ-ਸਮੇਂ ਤੇ ਨਿਯਮਿਤ ਢੰਗ ਨਾਲ ਧੋਤਾ ਜਾਵੇ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media