Thursday, August 27, 2026

ਜਿਲੇ ਦੀਆਂ ਮੰਡੀਆਂ ਵਿਚੋਂ ਕੀਤੀ 18 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ – ਸਰਕਾਰੀਆ

ਕਿਹਾ ਕਿਸਾਨ ਕਾਹਲ ਨਾ ਕਰਨ, ਸਰਕਾਰ ਫਸਲ ਦਾ ਦਾਣਾ-ਦਾਣਾ ਚੁੱਕੇਗੀ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਖਰੀਦ ਦੇ ਨੋਵੇਂ ਦਿਨ ਤੱਕ ਜਿਲੇ ਦੀਆਂ ਮੰਡੀਆਂ ਵਿਚ 17868 ਮੀਟ੍ਰਿਕ ਟਨ ਕਣਕ ਦੀ PPNJ2504202005ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਖਰੀਦ ਸਰਕਾਰੀ ਏਜੰਸੀਆਂ ਨੇ ਹੀ ਕੀਤੀ ਹੈ।ਇਹ ਪ੍ਰਗਟਾਵਾ ਕਰਦਿਆਂ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੌਸਮ ਦੀ ਤਬਦੀਲੀ ਅਤੇ ਪਛੇਤੀ ਲੱਗੀ ਹੋਣ ਕਰਕੇ ਅਜੇ ਮੰਡੀਆਂ ਵਿਚ ਕਣਕ ਦਾ ਆਮਦ ਮੱਠੀ ਚੱਲ ਰਹੀ ਹੈ।ਅੱਜ ਜਿਲੇ ਦੇ ਰਾਜਾਸਾਂਸੀ ਹਲਕੇ ਦੀਆਂ ਦਾਣਾ ਮੰਡੀਆਂ ਦੇ ਦੌਰੇ ਦੌਰਾਨ ਸਰਕਾਰੀਆ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਖਰੀਦੇਗੀ।ਕਿਸਾਨ ਕੋਈ ਕਾਹਲੀ ਨਾ ਕਰੇ ਤੇ ਆਪਣੀ ਵਾਰੀ ਨਾਲ ਕੂਪਨ ‘ਤੇ ਕਣਕ ਮੰਡੀ ਵਿੱਚ ਲੈ ਕੇ ਆਉਣ।ਉਨਾਂ ਕਿਸਾਨਾਂ, ਮਜ਼ਦੂਰਾਂ ਨੂੰ ਆਪਸੀ ਦੂਰੀ ਬਣਾਈ ਰੱਖਣ ਤੇ ਹੱਥ ਚੰਗੀ ਤਰਾਂ ਧੋਣ ਦੀ ਅਪੀਲ ਵੀ ਕੀਤੀ।
               ਇਸ ਮੌਕੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 18102 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 17868 ਮੀਟਰਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ।ਪਨਗ੍ਰੇਨ ਵਲੋਂ 4754 ਮੀਟ੍ਰਿਕ ਟਨ, ਮਾਰਕਫੈਡ ਵਲੋਂ 6077 ਮੀਟ੍ਰਿਕ ਟਨ, ਪਨਸਪ ਵਲੋਂ 2034 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 3207 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਵਲੋਂ 1796 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ।
                ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 51189 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਉਨਾਂ ਦੱਸਿਆ ਕਿ ਕਣਕ ਦੀ ਚੁਕਾਈ ਦਾ ਕੰਮ ਵੀ ਨਾਲੋ-ਨਾਲ ਜਾਰੀ ਹੈ ਅਤੇ ਹੁਣ ਤੱਕ ਖਰੀਦ ਕੀਤੀ ਕਣਕ ਵਿਚੋਂ ਕਰੀਬ 55 ਪ੍ਰਤੀਸ਼ਤ ਕਣਕ ਮੰਡੀਆਂ ਵਿਚੋਂ ਵੇਅਰ ਹਾਊਸ ਵਿਚ ਜਾ ਚੁੱਕੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …