Wednesday, October 28, 2026

ਬਿਹਾਰ ਤੇ ਮੱਧ ਪ੍ਰਦੇਸ਼ ਦੇ ਪੰਜਾਬ ‘ਚ ਫਸੇ ਲੋਕ ਸਹਾਇਤਾ ਲਈ ਆਨਲਾਈਨ ਅਪਲਾਈ ਕਰਨ -ਡੀ.ਸੀ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਿਹਾਰ ਅਤੇ ਮੱਧ ਪ੍ਰਦੇਸ਼ ਸਰਕਾਰ ਵਲੋਂ Shivdular Singh DCਇਹ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜ਼ਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000/- ਰੁਪਏ ਦੀ ਰਾਸ਼ੀ ਪਾਈ ਜਾਵੇਗੀ।
              ਡਿਪਟੀ ਕਮਿਸ਼ਨਰ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਬਿਹਾਰ ਸਰਕਾਰ ਵੱਲੋਂ ਵੈਬਸਾਈਟ www.aapda.bih.nic.in ਜਾਰੀ ਕੀਤੀ ਹੈ ਜਿਸ ਤੇ ਲਾਭਪਾਤਰੀ ਖੁਦ ਨੂੰ ਰਜਿਸਟਰਡ ਕਰ ਕੇ ਇਸ ਦਾ ਲਾਹਾ ਲੈ ਸਕਦੇ ਹਨ।
              ਉਨਾਂ ਨੇ ਦੱਸਿਆ ਕਿ ਇਹ ਸਕੀਮ ਸਿਰਫ ਬਿਹਾਰ ਦੇ ਉਨ੍ਹਾਂ ਵਸਨੀਕਾਂ ਲਈ ਹੈ ਜੋ ਕੋਰੋਨਾ ਵਾਇਰਸ ਕਾਰਨ ਦੂਜੇ ਰਾਜਾਂ ਵਿੱਚ ਫਸੇ ਹੋਏ ਹਨ।
ਇਸ ਸਬੰਧੀ ਜਰੂਰੀ ਦਸਤਾਵੇਜ ਜਿਵੇਂ ਲਾਭਪਾਤਰੀ ਦਾ ਅਧਾਰ ਕਾਰਡ, ਬੈਂਕ ਦਾ ਖਾਤਾ ਨੰਬਰ ਜਿਸ ਦੀ ਬਰਾਂਚ ਬਿਹਾਰ ਰਾਜ ਵਿੱਚ ਹੋਵੇ। ਇਸ ਤੋਂ ਇਲਾਵਾ ਇਕ ਸਾਫ ਤਸਵੀਰ (ਸੈਲਫੀ) ਜੋ ਅਧਾਰ ਕਾਰਡ ਨਾਲ ਮੇਲ ਖਾਂਦੀ ਹੋਵੇ, ਇੱਕ ਅਧਾਰ ਨੰਬਰ ‘ਤੇ ਇੱਕ ਹੀ ਰਜਿਸਟ੍ਰੇਸ਼ਨ ਕੀਤੀ ਜਾਵੇ। ਇਸ ਲਈ ਮੋਬਾਇਲ ਨੰਬਰ ’ਤੇ ਪ੍ਰਾਪਤ ਓ.ਟੀ.ਪੀ ਦੀ ਮੋਬਾਇਲ ਐਪ ‘ਤੇ ਵਰਤੋਂ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹੀ ਜਾਵੇਗੀ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਬਿਹਾਰ ਭਵਨ ਨਵੀਂ ਦਿੱਲੀ ਵਿਖੇ ਹੈਲਪਲਾਈਨ ਨੰਬਰ 011-23792009, 23014326 ਅਤੇ 23013884 ਵੀ ਸਥਾਪਿਤ ਕੀਤੇ ਗਏ ਹਨ।ਇਸ ਤੋਂ ਇਲਾਵਾ ਪਟਨਾ ਕੰਟਰੋਲ ਰੂਮ ਨੰਬਰ 0612-2294204, 2294205 ਵੀ ਸਥਾਪਿਤ ਕੀਤੇ ਗਏ ਹਨ।ਇਸੇ ਤਰਾਂ ਮੱਧ ਪ੍ਰਦੇਸ਼ ਰਾਜ ਦੇ ਵਾਸੀ ਫੋਨ ਨੰਬਰ 0755-2411180 ‘ਤੇ ਫੋਨ ਕਰਕੇ ਕਿਸੇ ਵੀ ਤਰਾਂ ਦੀ ਸਹਾਇਤਾ ਲੈ ਸਕਦੇ ਹਨ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …