ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਵਿਸ਼ਵ ਮਹਾਮਾਰੀ ਸਮੇਂ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਤੋਂ ਲੋੜਵੰਦਾਂ ਲਈ
ਚਲਾਈ ਲੰਗਰ ਸੇਵਾ ਤੋਂ ਪ੍ਰਭਾਵਿਤ ਹੋ ਕੇ ਅਮਰੀਕਾ ਨਿਵਾਸੀ ਬੀਬੀ ਜਸਬੀਰ ਕੌਰ ਪਤਨੀ ਕਿਸ਼ਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੇ ਆਟੇ ਦੀ ਸੇਵਾ ਕਰਵਾਈ ਹੈ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਵੱਲੋਂ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਬੁਲਾਰੇ ਨੇ ਦੱਸਿਆ ਕਿ ਦੁਆਬੇ ਦੇ ਪਿੰਡ ਲੱਲੀਆਂ ਨਾਲ ਸਬੰਧਤ ਬੀਬੀ ਜਸਬੀਰ ਕੌਰ ਨੇ ਆਪਣੇ ਦਸਵੰਧ ਵਿੱਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਲੰਗਰ ਲਈ ਆਟਾ ਭੇਜਿਆ ਹੈ।ਸ਼ਰਧਾਲੂ ਪਰਿਵਾਰ ਵੱਲੋਂ ਇਹ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਲੱਲੀਆਂ, ਵਿਧਾਇਕ ਬਲਦੇਵ ਸਿੰਘ ਖਹਿਰਾ, ਸਾਬਕਾ ਮੈਂਬਰ ਬੀਬੀ ਸੁਰਿੰਦਰ ਕੌਰ ਲੱਲੀਆਂ, ਬਲਵਿੰਦਰ ਸਿੰਘ ਗੜ੍ਹੀ ਮਹਾਂਸਿੰਘ, ਜਸਵੀਰ ਸਿੰਘ ਰੁੜਕਾ ਤੇ ਗੁਰਨਾਮ ਸਿੰਘ ਆਦਿ ਸ਼ਖਸੀਅਤਾਂ ਨੇ ਗੁਰੂ ਘਰ ਤੱਕ ਪਹੁੰਚਾਉਣ ਦੀ ਜਿੰਮੇਵਾਰੀ ਨਿਭਾਈ।ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਲਈ ਬਹੁਤ ਸਾਰੇ ਸ਼ਰਧਾਲੂ ਆਪਣੀ ਕਿਰਤ ਕਮਾਈ ਵਿੱਚੋਂ ਸੇਵਾ ਭੇਜ ਰਹੇ ਹਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media