ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ
ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਲਈ ਮੈਡੀਕਲ ਟੀਮਾਂ ਮੋਜੂਦ ਹਨ ਅਤੇ ਸੋਸਲ ਡਿਸਟੈਂਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਲੋਂ ਹੁਣ ਤੱਕ 1303 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਣੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 2202 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 1303 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 730 ਮੀਟਿ੍ਰਕ ਟਨ, ਮਾਰਕਫੈਡ ਵਲੋਂ 127 ਮੀਟ੍ਰਿਕ ਟਨ, ਪਨਸਪ ਵਲੋਂ 24 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 180 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 242 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media