ਕਪੂਰਥਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਭਾਰਤ ਭਰ ਵਿਚ ਮਗਨਰੇਗਾ ਅਧੀਨ ਕੰਮ ਸ਼ੁਰੂ
ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਇਸ ਸਬੰਧੀ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਇਰੀਗੇਸ਼ਨ ਅਤੇ ਵਾਟਰ ਕਨਜ਼ਰਵੇਸ਼ਨ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।ਇਸ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿਚ ਲਗਾਏ ਬੂਟਿਆਂ ਦੀ ਸਾਂਭ-ਸੰਭਾਲ ਲਈ ਹਰੇਕ ਪਿਡ ਵਿੱਚ 100 ਬੂਟਿਆਂ ਪਿੱਛੇ ਲਗਾਏ ਵਣ ਮਿੱਤਰ ਪਿੰਡਾਂ ਵਿਚ ਮਗਨਰੇਗਾ ਅਧੀਨ ਇਹ ਕੰਮ ਕਰਨਗੇ।
ਆਂਗਰਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਇਸ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਮਗਨਰੇਗਾ ਸਕੀਮ ਅਧੀਨ ਇਰੀਗੇਸ਼ਨ ਅਤੇ ਵਾਟਰ ਕਨਜ਼ਰਵੇਸ਼ਨ ਦੇ ਕੰਮਾਂ ਨੂੰ ਤਰਜ਼ੀਹੀ ਆਧਾਰ ’ਤੇ ਸ਼ੁਰੂ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਏ.ਪੀ.ਓ ਮਨਰੇਗਾ ਨਾਲ ਵੀ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਵਿਡ-19 ਅਧੀਨ ਹਦਾਇਤਾਂ ਅਨੁਸਾਰ ਆਪਣੀ ਦੇਖ-ਰੇਖ ਅਧੀਨ ਕੰਮ ਸ਼ੁਰੂ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਦੀ ਲੇਬਰ ਵੇਜਿਜ਼ ਦੀ ਬਕਾਇਆ ਅਦਾਇਗੀ ਤਕਰੀਬਨ 2.67 ਕਰੋੜ ਵੀ ਜਾਰੀ ਕਰ ਦਿੱਤੀ ਗਈ ਹੈ ਅਤੇ ਮਹੀਨਾ ਮਾਰਚ ਤੱਕ ਦੀ ਲੇਬਰ ਦੀ ਮੁਕੰਮਲ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਭਵਿੱਖ ਵਿਚ ਲੇਬਰ ਮਜ਼ਦੂਰੀ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ।
ਇਸ ਮੌਕੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਸੁਪਰਡੈਂਟ ਸਾਹਿਲ ਓਬਰਾਏ, ਆਈ.ਟੀ ਮੈਨੇਜਰ ਰਾਜੇਸ਼ ਰਾਏ ਅਤੇ ਜ਼ਿਲ੍ਹੇ ਦੇ ਸਮੂਹ ਏ.ਪੀ.ਓ ਮਗਨਰੇਗਾ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media