Saturday, November 14, 2026

ਸੰਗਰੂਰ ਦੀਆਂ ਹਰਿਆਣਾ ਤੇ ਪੰਜਾਬ ਦੇ ਦੂਜੇ ਜ਼ਿਲਿਆਂ ਨਾਲ ਜੋੜਦੀਆਂ ਹੱਦਾਂ 13 ਨਾਕੇ ਲਗਾ ਕੇ ਸੀਲ – ਡੀ.ਸੀ

ਨਾਕਿਆਂ ’ਤੇ ਐਂਬੂਲੈਂਸ ਸਮੇਤ ਮੈਡੀਕਲ ਟੀਮਾਂ ਤੈਨਾਤ

ਸੰਗਰੂਰ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਸੰਗਰੂਰ ਜ਼ਿਲੇ ਦੀਆਂ ਬਾਹਰੀ ਸੂਬਿਆਂ ਅਤੇ Ambulance 1ਬਾਕੀ ਜ਼ਿਲਿਆਂ ਨਾਲ ਲੱਗਦੀਆਂ ਹੱਦਾਂ ਨੂੰ ਸੀਲ ਕਰਨ ਲਈ 13 ਨਾਕੇ ਸਥਾਪਿਤ ਕੀਤੇ ਗਏ ਹਨ ਜਿਨਾਂ ’ਤੇ ਪੁਲਿਸ ਸਟਾਫ਼ ਲਗਾਉਣ ਦੇ ਨਾਲ-ਨਾਲ ਮੈਡੀਕਲ ਟੀਮ ਅਤੇ ਐਂਬੂਲੈਂਸ ਵੀ ਤੈਨਾਤ ਕੀਤੀ ਗਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਤੋਂ ਬਗੈਰ ਕਿਸੇ ਵੀ ਬਾਹਰੀ ਵਿਅਕਤੀ ਨੂੰ ਜ਼ਿਲੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਕਿਆਂ ’ਤੇ ਤੈਨਾਤ ਮੈਡੀਕਲ ਟੀਮਾਂ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ’ਤੇ ਪੂਰੀ ਸਰਗਰਮੀ ਨਾਲ ਨਜ਼ਰ ਰੱਖਣਗੀਆਂ।
                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਨਾਕਿਆਂ ’ਚ 3 ਨਾਕੇ ਜ਼ਿਲੇ ਦੀ ਹਰਿਆਣਾ ਨਾਲ ਲੱਗਦੀ ਸਰਹੱਦ ’ਤੇ ਅਤੇ 10 ਨਾਕੇ ਸੰਗਰੂਰ ਦੀ ਪੰਜਾਬ ਦੇ ਦੂਜੇ ਜ਼ਿਲਿਆਂ ਨਾਲ ਲੱਗਦੀ ਹੱਦ ’ਤੇ ਲਗਾਏ ਗਏ ਹਨ। ਉਨਾਂ ਕਿਹਾ ਕਿ ਜੇਕਰ ਕੋਈ ਕੋਰੋਨਾਵਾਇਰਸ ਦੇ ਲੱਛਣਾਂ ਵਾਲਾ ਵਿਅਕਤੀ ਜ਼ਿਲੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰੇਗਾ ਤਾਂ ਸਬੰਧਤ ਵਿਅਕਤੀ ਨੂੰ ਤੁਰੰਤ ਮੈਡੀਕਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …