Friday, July 31, 2026

`ਗਾਰਡੀਅਨ ਆਫ ਗਵਰਨੈਸ` ਟੀ.ਐਸ ਸ਼ੇਰਗਿਲ ਵਲੋਂ ਦਾਣਾ ਮੰਡੀਆਂ ਦਾ ਦੌਰਾ

ਕਣਕ ਦੀ ਨਿਰਵਿਘਨ ਖਰੀਦ ਲਈ ਸਾਬਕਾ ਫੌਜੀਆਂ ਨੇ ਵੀ ਮੰਡੀਆਂ `ਚ ਮੋਰਚੇ ਸੰਭਾਲੇ

ਗੁਰਦਾਸਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਰਮ ਵਿਸ਼ਿਸ਼ ਸੇਵਾ ਮੈਡਲ ਲੈਫ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ Mandi Wheatਚੇਅਰਮੈਨ `ਗਾਰਡੀਅਨ ਆਫ ਗਵਰਨੈਸ` ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅੱਜ ਗੁਰਦਾਸਪੁਰ ਜ਼ਿਲੇ ਅੰਦਰ ਪੈਂਦੀ ਮੰਡੀ ਦਿਆਲਗੜ ਦਾ ਦੋਰਾ ਕੀਤਾ ਗਿਆ।ਉਨਾਂ ਦੇ ਨਾਲ ਚੇਅਰਮੈਨ ਮਿਲਕਫੈੱਡ ਪੰਜਾਬ, ਕੈਪਟਨ ਹਰਮਿੰਦਰ ਸਿੰਘ ਵੀ ਮੋਜੂਦ ਸਨ।
         ਸ਼ੇਰਗਿਲ ਨੇ ਦੱਸਿਆ ਕਿ ਅੱਜ ਉਨਾਂ ਨੇ ਦਾਣਾ ਮੰਡੀ ਦਿਆਲਗੜ ਅਤੇ ਅੰਮ੍ਰਿਤਸਰ ਜ਼ਿਲੇ ਅੰਦਰ ਬਾਬਾ ਬਕਾਲਾ ਮੰਡੀ ਦਾ ਦੋਰਾ ਕੀਤਾ ਗਿਆ ਤੇ ਫਸਲ ਦੀ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਅੰਦਰ ਕਣਕ ਦੀ ਫਸਲ ਖਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।
            ਸੂਬਾ ਸਰਕਾਰ ਨੇ 3195 ਗਾਰਡੀਅਨਜ਼ ਆਫ ਗਵਰਨੈਂਸ (ਪ੍ਰਬੰਧਾਂ ਦੇ ਰਾਖੇ) ਨੂੰ ਖਰੀਦ ਪ੍ਰਕਿਰਿਆ ਲਈ ਮੰਡੀ ਬੋਰਡ ਦੀ ਸਹਾਇਤਾ ਵਾਸਤੇ ਮੰਡੀਆਂ ਵਿੱਚ ਤਾਇਨਾਤ ਕੀਤਾ ਹੈ।ਇਹ ਜੀ.ਓ.ਜੀ ਸੂਬਾ ਭਰ ਦੀਆਂ 1683 ਮੰਡੀਆਂ `ਚ ਚੱਲ ਰਹੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਉਨਾਂ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਕਾਰਨ ਸਿਹਤ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਵਾਉਣ ਤੋਂ ਇਲਾਵਾ ਟ੍ਰੈਫਿਕ ਦੀ ਨਿਗਰਾਨੀ ਦਾ ਔਖਾ ਕਾਰਜ ਨਿਪਟਾਉਣ ਲਈ ਜੀ.ਓ.ਜੀ ਮੰਡੀ ਬੋਰਡ ਦੇ ਮੁਲਾਜ਼ਮਾਂ ਨਾਲ ਮਿਲ ਕੇ ਸੇਵਾਵਾਂ ਨਿਭਾਅ ਰਹੇ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …